ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਰਫ਼ ਚੋਣਾਂ ਤੋਂ ਪਹਿਲਾਂ ਆਦਿਵਾਸੀਆਂ ਨੂੰ ਯਾਦ ਕਰਨ ਦਾ ਆਰੋਪ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੁਰਾਣੀਆਂ ਯੋਜਨਾਵਾਂ ਦੇ ਨਾਂ ਬਦਲ ਕੇ ਭਾਈਚਾਰੇ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਖੜਗੇ ਨੇ ਪੁੱਛਿਆ ਕਿ ਮੋਦੀ ਸਰਕਾਰ ਦੌਰਾਨ ਆਦਿਵਾਸੀਆਂ ‘ਤੇ ਹੋਣ ਵਾਲੇ ਖਰਚ ਵਿੱਚ ਭਾਰੀ ਕਟੌਤੀ ਕਿਉਂ ਕੀਤੀ ਗਈ ਹੈ। ਮੋਦੀ ਨੇ ਜਨਜਾਤੀ ਆਦਿਵਾਸੀ ਨਿਆਏ ਮਹਾ ਅਭਿਆਨ (ਪੀਐੱਮ-ਜਨਮਨ) ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਇੱਕ ਲੱਖ ਲਾਭਪਾਤਰੀਆਂ ਨੂੰ 540 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨ ਮਗਰੋਂ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ 10 ਸਾਲ ਗਰੀਬਾਂ ਨੂੰ ਸਮਰਪਿਤ ਰਹੇ।