11 C
Toronto
Saturday, September 26, 2026
spot_img
Homeਪੰਜਾਬਜਗਪਾਲ ਸੰਧੂ ਬਣਨਗੇ ਪੰਜਾਬ ਦੇ ਚੋਣ ਕਮਿਸ਼ਨਰ

ਜਗਪਾਲ ਸੰਧੂ ਬਣਨਗੇ ਪੰਜਾਬ ਦੇ ਚੋਣ ਕਮਿਸ਼ਨਰ

ਜਗਪਾਲ ਸੰਧੂ ਬਣਨਗੇ ਪੰਜਾਬ ਦੇ ਚੋਣ ਕਮਿਸ਼ਨਰਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 1983 ਬੈਚ ਦੇ ਆਈਏਐਸ ਅਧਿਕਾਰੀ ਜਗਪਾਲ ਸਿੰਘ ਸੰਧੂ ਨੂੰ ਰਾਜ ਦੇ ਚੋਣ ਕਮਿਸ਼ਨਰ ਵਜੋਂ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਇਸ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰਾਜਪਾਲ ਦਫ਼ਤਰ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਹ ਸ਼ਵਿੰਦਰ ਸਿੰਘ ਬਰਾੜ ਦੀ ਥਾਂ ਲੈਣਗੇ। ਸੰਧੂ ਦੀ ਨਿਯੁਕਤੀ 5 ਸਾਲ ਲਈ ਹੋਵੇਗੀ। ਸੂਬਾਈ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਕਰਾਈਆਂ ਜਾਂਦੀਆਂ ਹਨ। ਸੰਧੂ ਇਸ ਸਮੇਂ ਵਧੀਕ ਮੁੱਖ ਸਕੱਤਰ (ਗ੍ਰਹਿ ਤੇ ਜੇਲ੍ਹਾਂ) ਵਜੋਂ ਸੇਵਾ ਨਿਭਾਅ ਰਹੇ ਹਨ ਤੇ ਉਨ੍ਹਾਂ ਨੇ ਫਰਵਰੀ 2017 ‘ਚ ਹੀ ਸੇਵਾ ਮੁਕਤ ਹੋਣਾ ਹੈ।

RELATED ARTICLES
POPULAR POSTS