ਰੂਪਨਗਰ ‘ਚ ਗ਼ੈਰਕਾਨੂੰਨੀ ਖਣਨ ਮਾਮਲੇ ‘ਚ ਸਬੰਧਤ ਧਿਰਾਂ ਤੋਂ 11 ਮਾਰਚ ਤੱਕ ਜਵਾਬ ਮੰਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤੇ ਹੋਰਾਂ ਵੱਲੋਂ ਪੰਜਾਬ ਦੇ ਰੂਪਨਗਰ ‘ਚ ਗੈਰਕਾਨੂੰਨੀ ਖਣਨ ਦੇ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੂਬਾ ਸਰਕਾਰ, ਸਬੰਧਤ ਜ਼ਿਲ੍ਹਾ ਮੈਜਿਸਟਰੇਟ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ।
ਪਟੀਸ਼ਨ ‘ਚ ਗੈਰਕਾਨੂੰਨੀ ਖਣਨ ਰੁਕਵਾਉਣ ਅਤੇ ਸਬੰਧਤ ਅਧਿਕਾਰੀਆਂ ਖਿਲਾਫ਼ ਜਾਂਚ ਮਗਰੋਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਦੀ ਅਗਵਾਈ ਹੇਠਲੇ ਬੈਂਚ ਨੇ ਐਡਵੋਕੇਟ ਕੇਸੀ ਮਿੱਤਲ ਤੇ ਅਭਿਮੰਨਿਊ ਵਾਲੀਆ ਵੱਲੋਂ ਦਾਇਰ ਹਲਫਨਾਮਿਆਂ ‘ਤੇ ਸੁਣਵਾਈ ਮਗਰੋਂ ਸਾਰੀਆਂ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਤੇ ਮਾਮਲੇ ਦੀ ਸੁਣਵਾਈ 11 ਮਾਰਚ ਨੂੰ ਤੈਅ ਕਰ ਦਿੱਤੀ ਹੈ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਟੀਸ਼ਨ ‘ਚ ਕਿਹਾ, ‘ਮੈਂ ਪੰਜਾਬ ਦੇ ਕੁਝ ਸ਼ੁਭਚਿੰਤਕਾਂ ਨਾਲ ਮਿਲ ਕੇ ਐੱਨਜੀਟੀ, ਦਿੱਲੀ ਦੇ ਸਾਹਮਣੇ ਇੱਕ ਪਟੀਸ਼ਨ ਦਾਇਰ ਕੀਤੀ ਹੈ ਤਾਂ ਜੋ ਤੁਰੰਤ ਸੁਧਾਰ ਲਈ ਕਦਮ ਚੁੱਕੇ ਜਾਣ ਅਤੇ ਰੂਪਨਗਰ, ਪੰਜਾਬ ‘ਚ ਸਾਰੀ ਗੈਰਕਾਨੂੰਨੀ ਖਣਨ ‘ਤੇ ਰੋਕ ਲਾਈ ਜਾਵੇ ਤੇ ਉਨ੍ਹਾਂ ਸਬੰਧਤ ਅਧਿਕਾਰੀਆਂ ਦੀ ਪਛਾਣ ਕੀਤੀ ਜਾਵੇ ਜਿਨ੍ਹਾਂ ਰੂਪਨਗਰ ‘ਚ ਗ਼ੈਰਕਾਨੂੰਨੀ ਖਣਨ ਦੀ ਇਜਾਜ਼ਤ ਦਿੱਤੀ ਅਤੇ ਅਜਿਹੇ ਲੋਕਾਂ ਖਿਲਾਫ ਜਾਂਚ ਮਗਰੋਂ ਕਾਰਵਾਈ ਸ਼ੁਰੂ ਕੀਤੀ ਜਾਵੇ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …