0.2 C
Toronto
Wednesday, February 25, 2026
spot_img
Homeਪੰਜਾਬਕਮਿਊਨਿਸਟ ਪਾਰਟੀ ਵੱਲੋਂ ਭਾਜਪਾ ਨੂੰ ਸੱਤਾ 'ਚੋਂ ਬਾਹਰ ਕਰਨ ਦਾ ਸੱਦਾ

ਕਮਿਊਨਿਸਟ ਪਾਰਟੀ ਵੱਲੋਂ ਭਾਜਪਾ ਨੂੰ ਸੱਤਾ ‘ਚੋਂ ਬਾਹਰ ਕਰਨ ਦਾ ਸੱਦਾ

ਭਾਜਪਾ ‘ਤੇ ਲੋਕਾਂ ਦੀ ਭਾਈਚਾਰਕ ਸਾਂਝ ਤੋੜਨ ਦੀਆਂ ਸਾਜਿਸ਼ ਰਚਣ ਦਾ ਆਰੋਪ
ਨਿਹਾਲ ਸਿੰਘ ਵਾਲਾ/ਬਿਊਰੋ ਨਿਊਜ਼ : ਤਖਤੂਪੁਰਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੀ ਸਿਆਸੀ ਕਾਨਫਰੰਸ ਮੌਕੇ ਕਾਮਰੇਡ ਜੋਗਿੰਦਰ ਸਿੰਘ ਤਖਤੂਪੁਰਾ, ਕਾਮਰੇਡ ਸਤਵੰਤ ਸਿੰਘ ਖੋਟੇ ਅਤੇ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਗੱਠਜੋੜ ਕਰਕੇ ਭਾਜਪਾ ਨੂੰ ਸੱਤਾ ‘ਚੋਂ ਬਾਹਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਭਾਜਪਾ ਵੱਲੋਂ ਲੋਕਾਂ ਦੀ ਭਾਈਚਾਰਕ ਸਾਂਝ ਤੋੜਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ।
ਲੋਕ ਵਿਰੋਧੀ ਨੀਤੀਆਂ ਰਾਹੀਂ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਕਾਰਪੋਰੇਟਾਂ ਦੇ ਖ਼ਜ਼ਾਨੇ ਭਰੇ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਜੁਮਲੇਬਾਜ਼ੀ ਕਰਦਿਆਂ ਲੁਕਵੇਂ ਢੰਗ ਨਾਲ ਕੰਮ ਦੇ ਘੰਟੇ 8 ਤੋਂ 12 ਕੀਤੇ ਜਾ ਰਹੇ ਹਨ ਅਤੇ ਕਾਰਪੋਰੇਟਾਂ ਲਈ ਕਾਮਿਆਂ ਨੂੰ ਲੁੱਟਣ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਰਮਵੀਰ ਕੌਰ ਬੱਧਨੀ, ਹਰਭਜਨ ਸਿੰਘ ਬਿਲਾਸਪੁਰ, ਡਾ. ਇੰਦਰਵੀਰ ਗਿੱਲ, ਜਗਸੀਰ ਸਿੰਘ ਧੂੜਕੋਟ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।
ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਗੁਰਦਿੱਤ ਸਿੰਘ ਦੀਨਾ ਨੇ ਨਿਭਾਈ। ਇਸ ਦੌਰਾਨ ਇਪਟਾ ਮੋਗਾ, ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਅਤੇ ਇਕਬਾਲ ਸਿੰਘ ਭਾਗੀਕੇ ਦੇ ਜਥਿਆਂ ਨੇ ਇਨਕਲਾਬੀ ਗੀਤ ਤੇ ਕਵਿਤਾਵਾਂ ਸੁਣਾਈਆਂ।

 

RELATED ARTICLES
POPULAR POSTS