24.3 C
Toronto
Tuesday, September 8, 2026
spot_img
Homeਪੰਜਾਬਪੰਜਾਬ 'ਚ ਸਾਰੀਆਂ ਲੋਕ ਸਭਾ ਸੀਟਾਂ ਜਿੱਤਾਂਗੇ : ਭਗਵੰਤ ਮਾਨ

ਪੰਜਾਬ ‘ਚ ਸਾਰੀਆਂ ਲੋਕ ਸਭਾ ਸੀਟਾਂ ਜਿੱਤਾਂਗੇ : ਭਗਵੰਤ ਮਾਨ

ਪੰਜਾਬ ‘ਚ ਸਾਰੀਆਂ ਲੋਕ ਸਭਾ ਸੀਟਾਂ ਜਿੱਤਾਂਗੇ : ਭਗਵੰਤ ਮਾਨਅਕਾਲੀ ਦਲ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬੇ ‘ਚ ਪਾਰਟੀ ਸਾਰੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ।
ਉਂਜ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਅਤੇ ਕਾਂਗਰਸ ਦਰਮਿਆਨ ਸਿਆਸੀ ਗੱਠਜੋੜ ਹੋਣ ਦੇ ਆਸਾਰ ਬਹੁਤ ਘੱਟ ਦਿਖਾਈ ਦੇ ਰਹੇ ਹਨ। ਦੋਵੇਂ ਸਿਆਸੀ ਧਿਰਾਂ ਨੇ ਇਕੱਲਿਆਂ ਚੋਣਾਂ ਲੜਨ ਲਈ ਤਿਆਰੀਆਂ ਵਿੱਢੀਆਂ ਹੋਈਆਂ ਹਨ। ਇਸ ਬਾਰੇ ‘ਆਪ’ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ ਨੇ ਐਕਸ (ਟਵੀਟ) ਰਾਹੀ ਪੀਐੱਸਪੀਸੀਐੱਲ ਦੀ 564 ਕਰੋੜ ਰੁਪਏ ਦਾ ਮੁਨਾਫ਼ਾ ਕਮਾਉਣ ਦੀ ਖ਼ਬਰ ਸਾਂਝੀ ਕਰਦਿਆਂ ਟਵੀਟ ਕੀਤਾ, ”ਹੁਣ ਤੱਕ ਮੁੱਠੀ ਭਰ ਪਰਿਵਾਰ ਪੰਜਾਬ ਦਾ ਸਾਰਾ ਪੈਸਾ ਲੁੱਟਦੇ ਸਨ। ‘ਆਪ’ ਦੀ ਇਮਾਨਦਾਰ ਸਰਕਾਰ ਸੱਤਾ ‘ਚ ਆਉਣ ਨਾਲ ਹਾਲਾਤ ਤੇਜ਼ੀ ਨਾਲ ਬਦਲਣੇ ਸ਼ੁਰੂ ਹੋ ਗਏ ਹਨ।
ਪਿਛਲੀਆਂ ਸਰਕਾਰਾਂ ਤੇ ਰਵਾਇਤੀ ਸਿਆਸਤਦਾਨਾਂ ਨੇ 75 ਸਾਲ ਪੰਜਾਬ ਨੂੰ ਲੁੱਟਿਆ, ਥੋੜਾ ਸਮਾਂ ਲੱਗੇਗਾ ਪਰ ਸਭ ਕੁਝ ਠੀਕ ਹੋ ਜਾਵੇਗਾ।” ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ”ਅਰਵਿੰਦ ਕੇਜਰੀਵਾਲ ਨੇ ਦੇਸ਼ ‘ਚ ਇਮਾਨਦਾਰ ਤੇ ਪਾਰਦਰਸ਼ੀ ਰਾਜਨੀਤੀ ਦੀ ਮਸ਼ਾਲ ਜਗਾਈ, ਪੰਜਾਬ ਉਸੇ ਮਸ਼ਾਲ ਤੋਂ ਰੌਸ਼ਨੀ ਲੈ ਕੇ ਹੀਰੋ ਬਣ ਰਿਹਾ ਹੈ।” ਉਨਾਂ ਕਿਹਾ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੇ ਆਮ ਲੋਕਾਂ ਦੀ ਸਹੂਲਤ ਲਈ ਜਨਤਕ ਖੇਤਰ ਨੂੰ ਮਜ਼ਬੂਤ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ‘ਚ ਆਮ ਚੋਣਾਂ ਇਕੱਲਿਆਂ ਲੜਨ ਦਾ ਸੰਕੇਤ ਦਿੰਦਿਆਂ ਕਿਹਾ, ”ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ।”

RELATED ARTICLES
POPULAR POSTS