ਜੇਕਰ 50 ਦਿਨਾਂ ਵਿਚ ਵੀ ਹਾਲਤ ਨਾ ਸੁਧਰੇ ਤਾਂ ਕੀ ਮੋਦੀ ਜੀ ਦਿਓਂਗੇ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨੋਟਬੰਦੀ ਨੂੰ ਲੈ ਕੇ ਅੱਜ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਣੇ ਅੱਠ ਵਿਰੋਧੀ ਦਲਾਂ ਨੇ ਇਕ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਾਬੜ ਤੋੜ ਹਮਲੇ ਕੀਤੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਖਿਆ ਕਿ ਜੇਕਰ 50 ਦਿਨਾਂ ਬਾਅਦ ਵੀ ਹਾਲਤ ਨਾਲ ਸੁਧਰੇ ਤਾਂ ਕੀ ਪ੍ਰਧਾਨ ਮੰਤਰੀ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦੇਣਗੇ। ਇਸ ਮੌਕੇ ਰਾਹੁਲ ਗਾਂਧੀ ਨੇ ਵੀ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਇਸ ਗੱਲ ਦਾ ਦੇਸ਼ ਵਾਸੀਆਂ ਨੂੰ ਜਵਾਬ ਦੇਣਾ ਹੋਵੇਗਾ ਕਿ ਨੋਟਬੰਦੀ ਲਾਗੂ ਕਰਨ ਪਿੱਛੇ ਉਨ੍ਹਾਂ ਦਾ ਅਸਲ ਮਕਸਦ ਕੀ ਸੀ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …