ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਦੀ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਲਕਸ਼ਦੀਪ ਵਾਸਤੇ ਯਾਤਰਾ ਲਈ ਪ੍ਰਕਿਰਿਆ ਨੂੰ ਸੁਖਾਲਾ ਕੀਤਾ ਜਾਵੇ।
ਭਾਜਪਾ ਮਹਿਲਾ ਆਗੂ ਜੋ ਕਿ ਇਸ ਵੇਲੇ ਦੁਰਗਿਆਨਾ ਮੰਦਰ ਕਮੇਟੀ ਦੀ ਪ੍ਰਧਾਨ ਵੀ ਹੈ, ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਲਕਸ਼ਦੀਪ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵਾਸਤੇ ਉਥੇ ਮੁੱਢਲਾ ਢਾਂਚਾ ਵਿਕਸਿਤ ਕੀਤਾ ਜਾਵੇ ਅਤੇ ਇਸ ਯਾਤਰਾ ਨੂੰ ਸੁਖਾਲਾ ਬਣਾਉਣ ਵਾਸਤੇ ਪਰਮਿਟ ਪ੍ਰਕਿਰਿਆ ਨੂੰ ਸੁਖਾਲਾ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪ੍ਰਧਾਨ ਮੰਤਰੀ ਦੀਆਂ ਲਕਸ਼ਦੀਪ ਦੀਆਂ ਤਸਵੀਰਾਂ ਸਾਹਮਣੇ ਆਉਣ ਮਗਰੋਂ ਲੋਕ ਉਥੇ ਜਾਣ ਲਈ ਉਤਸ਼ਾਹਿਤ ਹਨ।
ਉਨ੍ਹਾਂ ਕਿਹਾ ਕਿ ਲਕਸ਼ਦੀਪ ਜਾਣ ਲਈ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਵਿੱਚ ਪਰਮਿਟ ਦੀ ਸਮੱਸਿਆ ਸਭ ਤੋਂ ਵੱਡੀ ਹੈ ਤੇ ਇਸ ਨੂੰ ਸੁਖਾਲਾ ਬਣਾਉਣ ਦੀ ਲੋੜ ਹੈ।