80 ਫੀਸਦੀ ਪਲਾਈਵੁੱਡ ਫੈਕਟਰੀਆਂ ਬੰਦ ਹੋਣ ਕਾਰਨ ਹਜ਼ਾਰਾਂ ਲੋਕ ਬੇਰੁਜ਼ਗਾਰ ਹੋਏ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਕੇਂਦਰ ਅਤੇ ਪੰਜਾਬ ਵਿੱਚ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੱਕੜ ਉਤਪਾਦਕ ਕਿਸਾਨਾਂ ਅਤੇ ਲੱਕੜ ਉਦਯੋਗ ਨੂੰ ਡੋਬ ਕੇ ਰੱਖ ਦਿੱਤਾ ਹੈ। ਵੜੈਚ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਲਈ ਜ਼ਿੰਮੇਵਾਰ ਦੱਸਿਆ ਹੈ।ઠਕਿਸਾਨ ਅਤੇ ਵਪਾਰੀ ਵਿਰੋਧੀ ਨੀਤੀਆਂ ਦੇ ਕਾਰਨ ਲੱਕੜ ਉਤਪਾਦਕ ਕਿਸਾਨਾਂ ਅਤੇ ਇਨ੍ਹਾਂ ਉਪਰ ਨਿਰਭਰ ਪਲਾਈਵੁੱਡ ਇੰਡਸਟਰੀ ਬਰਬਾਦ ਹੋ ਗਈ ਹੈ। ਪੰਜਾਬ ਦੀਆਂ 80 ਫੀਸਦੀ ਪਲਾਈਵੁੱਡ ਫੈਕਟਰੀਆਂ ਬੰਦ ਹੋਣ ਕਾਰਨ ਇਨ੍ਹਾਂ ਵਿੱਚ ਕੰਮ ਕਰਦੇ ਹਜ਼ਾਰਾਂ ਲੋਕ ਬੇਰੋਜਗਾਰ ਹੋ ਗਏ ਹਨ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …