ਕਿਹਾ : ਕੈਂਸਰ ਨਾਲ ਜੂਝ ਰਹੀ ਨਵਜੋਤ ਕੌਰ ਦਾ ਚੱਲ ਰਿਹਾ ਹੈ ਇਲਾਜ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਪਟਿਆਲਾ ਤੋਂ ਲੋਕ ਸਭਾ ਚੋਣ ਲੜਨ ’ਤੇ ਵਿਰਾਮ ਲਗਾ ਦਿੱਤਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਸੀ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵੱਲੋਂ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਜਾ ਸਕਦਾ ਹੈ ਕਿਉਂਕਿ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਸੀ। ਨਵਜੋਤ ਕੌਰ ਸਿੱਧੂ ਦੇ ਲੋਕ ਸਭਾ ਚੋਣ ਲੜਨ ਦੀਆਂ ਚੱਲ ਰਹੀਆਂ ਅਟਕਲਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਡਾ. ਨਵਜੋਤ ਕੌਰ ਸਿੱਧੂ ਦਾ ਫਿਲਹਾਲ ਕੈਂਸਰ ਦਾ ਇਲਾਜ ਚੱਲ ਰਿਹਾ ਅਤੇ ਉਹ ਕੁੱਝ ਮਹੀਨੇ ਹੋਰ ਚੱਲੇਗਾ। ਅਜਿਹੀ ਹਾਲਤ ਵਿਚ ਸਾਡਾ ਧਿਆਨ ਸਿਰਫ਼ ਉਨ੍ਹਾਂ ਦੀ ਸਿਹਤ ਵੱਲ ਹੈ। ਇਸ ਲਈ ਡਾ. ਨਵਜੋਤ ਕੌਰ ਸਿੱਧੂ ਦੇ ਚੋਣ ਲੜਨ ਸਬੰਧੀ ਚੱਲ ਰਹੀਆਂ ਸਾਰੀਆਂ ਅਟਕਲਾਂ ’ਤੇ ਵਿਰਾਮ ਲਗਾ ਦੇਣਾ ਚਾਹੀਦਾ ਹੈ।