Breaking News
Home / ਕੈਨੇਡਾ / Front / ਐਡਵੋਕੇਟ ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ

ਐਡਵੋਕੇਟ ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ

ਹੁਸ਼ਿਆਰਪੁਰ ਦੇ ਰਹਿਣ ਵਾਲੇ ਐਡਵੋਕੇਟ ਧੰਨਾ ਸੁਰੇਸ਼ ਅਰੋੜਾ ਦੀ ਲੈਣਗੇ ਥਾਂ


ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਦਾ ਨਵਾਂ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਐਡਵੋਕੇਟ ਇੰਦਰਪਾਲ ਸਿੰਘ ਧੰਨਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਸਮਾਜਸੇਵੀ ਹਲਕਿਆਂ ’ਚ ਉਨ੍ਹਾਂ ਦੀ ਚੰਗੀ ਪਹਿਚਾਣ ਹੈ। ਐਡਵੋਕੇਟ ਧੰਨਾ ਸੁਰੇਸ਼ ਅਰੋੜਾ ਦੀ ਥਾਂ ਲੈਣਗੇ ਜੋ ਲੰਘੇ ਸਤੰਬਰ ਮਹੀਨੇ ’ਚ ਸੂਚਨਾ ਕਮਿਸ਼ਨਰ ਦੇ ਅਹੁਦੇ ਤੋਂ ਰਿਟਾਇਰ ਹੋਏ ਸਨ। ਐਡਵੋਕੇਟ ਧੰਨਾ ਦੀ ਨਿਯੁਕਤੀ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਕਿਉਂਕਿ ਇਸ ਇਸ ਦੌੜ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਦਾ ਵੀ ਚੱਲ ਰਿਹਾ ਸੀ। ਐਡਵੋਕੇਟ ਇੰਦਰਪਾਲ ਸਿੰਘ ਧੰਨਾ ਫੌਜਦਾਰੀ ਕੇਸਾਂ ਦੇ ਨਾਮੀ ਵਕੀਲ ਹਨ। ਜਦਕਿ ਉਨ੍ਹਾਂ ਦੇ ਦਾਦਾ ਹਰਬਖਸ਼ ਸਿੰਘ ਬੈਰਿਸਟਰ ਸਨ ਅਤੇ ਉਹ ਸਾਂਝੇ ਪੰਜਾਬ ਦੇ ਡਿਪਟੀ ਸਪੀਕਰ ਵੀ ਰਹੇ। ਉਨ੍ਹਾਂ ਦੇ ਪੜਦਾਦਾ ਗੁਲਾਬ ਸਿੰਘ ਸੈਸ਼ਨ ਜੱਜ ਸਨ। ਇੰਦਰਪਾਲ ਸਿੰਘ ਦੀਆਂ ਦੋ ਬੇਟੀਆਂ ਵੀ ਵਕੀਲ ਹਨ ਜਦਕਿ ਉਨ੍ਹਾਂ ਦਾ ਪੁੱਤਰ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ।

Check Also

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ …