-0.3 C
Toronto
Thursday, January 8, 2026
spot_img
HomeਕੈਨੇਡਾFrontਡੇਰਾ ਸਿਰਸਾ ਮੁਖੀ ਰਾਮ ਰਹੀਮ ਮੁੜ ਆਵੇਗਾ ਜੇਲ੍ਹ ਤੋਂ ਬਾਹਰ

ਡੇਰਾ ਸਿਰਸਾ ਮੁਖੀ ਰਾਮ ਰਹੀਮ ਮੁੜ ਆਵੇਗਾ ਜੇਲ੍ਹ ਤੋਂ ਬਾਹਰ

ਮਿਲੀ 50 ਦਿਨ ਦੀ ਪੈਰੋਲ, ਇਸ ਤੋਂ ਪਹਿਲਾਂ ਨਵੰਬਰ ਮਹੀਨੇ ’ਚ ਮਿਲੀ ਸੀ 21 ਦਿਨ ਦੀ ਪੈਰੋਲ


ਰੋਹਤਕ/ਬਿਊਰੋ ਨਿਊਜ਼ : ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ 50 ਦਿਨ ਦੀ ਪੈਰੋਲ ਮਿਲ ਗਈ ਹੈ। ਹਰ ਵਾਰ ਦੀ ਤਰ੍ਹਾਂ ਉਹ ਇਸ ਵਾਰ ਵੀ ਉਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ’ਚ ਸਥਿਤ ਬਰਨਾਵਾ ਆਸ਼ਰਮ ਵਿਚ ਰਹਿਣਗੇ। ਡੇਰਾ ਮੁਖੀ ਅੱਜ ਸ਼ਾਮ ਨੂੰ ਜਾਂ ਸ਼ਨੀਵਾਰ ਦੀ ਸਵੇਰੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਸਾਧਵੀ ਯੌਨ ਸ਼ੋਸ਼ਣ ਅਤੇ ਕਤਲ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਇਸ ਤੋਂ ਪਹਿਲਾਂ 8 ਵਾਰ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ। ਲੰਘੇ ਨਵੰਬਰ ਮਹੀਨੇ ਵੀ ਉੁਨ੍ਹਾਂ ਨੂੰ 21 ਦਿਨ ਪੈਰੋਲ ਮਿਲੀ ਸੀ। ਡੇਰਾ ਮੁਖੀ ਜਦੋਂ ਵੀ ਪੈਰੋਲ ’ਤੇ ਆਉਂਦੇ ਹਨ ਤਾਂ ਉਹ ਉਤਰ ਪ੍ਰਦੇਸ਼ ਸਥਿਤ ਬਰਨਾਵਾ ਆਸ਼ਰਮ ਵਿਚ ਹੀ ਠਹਿਰਦੇ ਹਨ। ਪੈਰੋਲ ਜਾਂ ਫਰਲੋ ਦੌਰਾਨ ਉਨ੍ਹਾਂ ਨੂੰ ਹਰਿਆਣਾ ਦੇ ਸਿਰਸਾ ’ਚ ਸਥਿਤ ਡੇਰਾ ਸੱਚਾ ਸੌਦਾ ਦੇ ਹੈਡਕੁਆਰਟਰ ’ਚ ਰੁਕਣ ਦੀ ਆਗਿਆ ਨਹੀਂ ਦਿੱਤੀ ਜਾਂਦੀ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਕਹਿ ਚੁੱਕੇ ਹਨ ਕਿ ਰਾਮ ਰਹੀਮ ਨੂੰ ਜੇਲ੍ਹ ਦੇ ਨਿਯਮਾਂ ਅਨੁਸਾਰ ਪੈਰੋਲ ਜਾਂ ਫਰਲੋ ਮਿਲਦੀ ਹੈ। ਪ੍ਰੰਤੂ ਇਹ ਜ਼ਰੂਰ ਹੈ ਕਿ ਹਰਿਆਣਾ ਸਰਕਾਰ ਉਨ੍ਹਾਂ ਸਿਰਸਾ ਆਉਣ ਦੀ ਆਗਿਆ ਨਹੀਂ ਦਿੰਦੀ।

RELATED ARTICLES
POPULAR POSTS