Breaking News
Home / ਕੈਨੇਡਾ / Front / ਲੁਧਿਆਣਾ ਦੇ ਅਗਨਵੀਰ ਅਜੈ ਸਿੰਘ ਦੀ ਸ਼ਹਾਦਤ ’ਤੇ ਮੁੱਖ ਮੰਤਰੀ ਭਗਵੰਤ ਨੇ ਪ੍ਰਗਟਾਇਆ ਦੁੱਖ

ਲੁਧਿਆਣਾ ਦੇ ਅਗਨਵੀਰ ਅਜੈ ਸਿੰਘ ਦੀ ਸ਼ਹਾਦਤ ’ਤੇ ਮੁੱਖ ਮੰਤਰੀ ਭਗਵੰਤ ਨੇ ਪ੍ਰਗਟਾਇਆ ਦੁੱਖ

ਕਿਹਾ : ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਦੇਵੇਗੀ ਵਿੱਤੀ ਸਹਾਇਤਾ


ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਰਾਮਗੜ੍ਹ ਸਰਦਾਰਾ ਦਾ ਅਜੈ ਸਿੰਘ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਬਾਰਡਰ ’ਤੇ ਵਿਛਾਈ ਬਾਰੂਦੀ ਸੁਰੰਗ ਫਟਣ ਕਾਰਨ ਵੀਰਵਾਰ ਨੂੰ ਸ਼ਹੀਦ ਹੋ ਗਿਆ ਸੀ। ਸ਼ਹੀਦ ਅਜੈ ਸਿੰਘ ਦੀ ਸ਼ਹਾਦਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ’ਚ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਸ਼ਹੀਦ ਅਜੈ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਧਰ ਸ਼ਹੀਦ ਅਜੈ ਦੀ ਮਿ੍ਰਤਕ ਦੇਹ ਦਾ ਭਲਕੇ ਸ਼ਨੀਵਾਰ ਉਸ ਦੇ ਜੱਦੀ ਪਿੰਡ ਪੂਰੇ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

Check Also

ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ

ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …