15 C
Toronto
Saturday, June 20, 2026
spot_img
HomeਕੈਨੇਡਾFrontਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿਚ ਧੁੰਦ ਅਤੇ ਠੰਢ ਦਾ...

ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ-ਚਾਰ ਦਿਨਾਂ ਠੰਢ ਘਟਣ ਦੀ ਸੰਭਾਵਨਾ ਨਹੀਂ


ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰੇ ਉਤਰੀ ਭਾਰਤ ਵਿਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਅਤੇ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਠੰਢ ਅਤੇ ਧੁੰਦ ਤੋਂ ਆਉਣ ਵਾਲੇ ਤਿੰਨ-ਚਾਰ ਦਿਨਾਂ ਤੱਕ ਕੋਈ ਰਾਹਤ ਮਿਲਣ ਵਾਲੀ ਨਹੀਂ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਸਮੁੰਦਰੀ ਤਲ ਤੋਂ ਉੱਠ ਰਹੀਆਂ ਠੰਢੀਆਂ ਹਵਾਵਾਂ ਉੱਤਰੀ ਭਾਰਤ ਦੇ ਮੈਦਾਨਾਂ ’ਚ ਵਗ ਰਹੀਆਂ ਹਨ ਜਿਸ ਦੇ ਚਲਦਿਆਂ ਪੂਰੇ ਉਤਰੀ ਭਾਰਤ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਥਿਤੀ ਅਗਲੇ 3-4 ਦਿਨ ਬਰਕਰਾਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਸਵੇਰੇ ਤੇ ਸ਼ਾਮ ਨੂੰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਇਸੇ ਦੌਰਾਨ ਪੰਜਾਬ ਤੇ ਹਰਿਆਣਾ ਵਿੱਚ ਵੀ ਅੱਜ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ ਦੌਰਾ ਜਾਰੀ ਰਿਹਾ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਵਿੱਚ ਬਠਿੰਡਾ ਅਤੇ ਹਰਿਆਣਾ ’ਚ ਸਿਰਸਾ ਸਭ ਤੋਂ ਠੰਢੇ ਇਲਾਕੇ ਰਹੇ ਜਿੱਥੇ ਕ੍ਰਮਵਾਰ ਘੱਟੋ ਘੱਟ ਤਾਪਮਾਨ 4 ਤੇ 4.2 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮਿ੍ਰਤਸਰ ’ਚ ਅੱਜ ਘੱਟੋ ਘੱਟ ਤਾਪਮਾਨ 6.8, ਫਰੀਦਕੋਟ ’ਚ 5, ਗੁਰਦਾਸਪੁਰ ’ਚ 5, ਲੁਧਿਆਣਾ ’ਚ 6.8, ਪਟਿਆਲਾ ’ਚ 7.7 ਅਤੇ ਪਠਾਨਕੋਟ ’ਚ ਘੱਟੋ ਘੱਟ ਤਾਪਮਾਨ 6 ਡਿਗਰੀ ਰਿਹਾ। ਸਨਅਤੀ ਸ਼ਹਿਰ ਵਿੱਚ ਹਡ ਚੀਰਵੀਂ ਠੰਢ ਨੇ ਪਿਛਲੇ 54 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਦੀ  ਰਾਜਧਾਨੀ ਚੰਡੀਗੜ੍ਹ ’ਚ ਘੱਟੋ ਘੱਟ ਤਾਪਮਾਨ 8.5 ਡਿਗਰੀ ਰਿਹਾ ਜਦਕਿ ਕੌਮੀ ਰਾਜਧਾਨੀ ਦਿੱਲੀ ’ਚ ਅੱਜ ਘੱਟੋ ਘੱਟ ਤਾਪਮਾਨ 7.1 ਡਿਗਰੀ ਦਰਜ ਕੀਤਾ ਗਿਆ।

RELATED ARTICLES
POPULAR POSTS