ਕਿੱਥੇ ਹਨ ਇਕ ਮਹੀਨਾ ਪਹਿਲਾਂ ਭੱਜੇ ਗੈਂਗਸਟਰ
ਚੰਡੀਗੜ੍ਹ/ਬਿਊਰੋ ਨਿਊਜ਼
ਨਾਭਾ ਜੇਲ੍ਹ ਕਾਂਡ ਨੂੰ ਲਗਭਗ ਇੱਕ ਮਹੀਨਾ ਹੋ ਗਿਆ ਹੈ ਤੇ ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੋਂ ਸਪਸ਼ਟੀਕਰਨ ਮੰਗਿਆ ਹੈ ਕਿ ਗੈਂਗਸਟਰਾਂ ਦੇ ਗਰੁੱਪ ਦੀ ਮਦਦ ਰਾਹੀਂ ਯੋਜਨਾਬੱਧ ਤਰੀਕੇ ਨਾਲ 27 ਨਵੰਬਰ ਨੂੰ ਨਾਭਾ ਜੇਲ ਤੋਂ ਭੱਜੇ ਗੈਂਗਸਟਰ ਕਿੱਥੇ ਹਨ।ઠ
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਾ ਤਾਂ ਫਰਾਰ ਹੋਏ ਗੈਂਗਸਟਰਾਂ ਨੂੰ ਅਤੇ ਨਾ ਹੀ ਉਨ੍ਹਾਂ ਦੀ ਸਹਾਇਤਾ ਕਰਨ ਵਾਲੇ ਦੋਸ਼ੀਆਂ ਨੂੰ ਹਾਲੇ ਤੱਕ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋ ਦੋਸ਼ੀਆਂ ਵਿੱਚੋਂ ਇੱਕ ਹਰਮਿੰਦਰ ਸਿੰਘ ਮਿੰਟੂ ਅਤੇ ਇੱਕ ਸਾਜਿਸ਼ਕਰਤਾ ਪਲਵਿੰਦਰ ਸਿੰਘ ਪਿੰਦਾ ਨੂੰ ਦਿੱਲੀ ਅਤੇ ਉਤਰ ਪ੍ਰਦੇਸ਼ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਉਹ ਪੰਜਾਬ ਦੀ ਸੀਮਾ ਨੂੰ ਪਾਰ ਕਰ ਚੁੱਕੇ ਸਨ। ਉਨ੍ਹਾਂ ਪੰਜਾਬ ਪੁਲਿਸ ਉਤੇ ਸਿਆਸੀ ਦਬਾਅ ਹੇਠ ਕੰਮ ਕਰਨ ਅਤੇ ਅਪਰਾਧੀ ਗੈਂਗਾਂ ਨੂੰ ਹੱਥ ਨਾ ਪਾਉਣ ਦਾ ਦੋਸ਼ ਵੀ ਲਗਾਇਆ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …