Breaking News
Home / ਕੈਨੇਡਾ / Front / ਸੁਸ਼ੀਲ ਰਿੰਕੂ ਹੋ ਸਕਦੇ ਨੇ ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ

ਸੁਸ਼ੀਲ ਰਿੰਕੂ ਹੋ ਸਕਦੇ ਨੇ ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ

ਅਰਵਿੰਦ ਕੇਜਰੀਵਾਲ ਦੇ ਘਰ ਹੋਈ ਮੀਟਿੰਗ ’ਚ ਲਿਆ ਗਿਆ ਫੈਸਲਾ


ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਹੀ 2024 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ ’ਤੇ ਮੰਥਨ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਮੀਟਿੰਗ ਹੋਈ। ਜਿਸ ਵਿਚ ਜਲੰਧਰ ਲੋਕ ਸਭਾ ਹਲਕੇ ਲਈ ਸੁਸ਼ੀਲ ਰਿੰਕੂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਆਮ ਆਦਮੀ ਪਾਰਟੀ ਦੇ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਸੁਸ਼ੀਲ ਰਿੰਕੂ ਦੇ ਨਾਂ ’ਤੇ ਮੀਟਿੰਗ ਦੌਰਾਨ ਮੋਹਰ ਲਗਾ ਦਿੱਤੀ ਗਈ ਹੈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਧਿਆਨ ਰਹੇ ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਪਾਰਟੀ ਵਿਚ ਸਨ। ਵਿਧਾਨ ਸਭਾ ਚੋਣਾਂ ਦੌਰਾਨ ਉਹ ਆਮ ਆਦਮੀ ਪਾਰਟੀ ਦੇ ਸ਼ੀਤਲ ਅੰਗੁਰਾਲ ਕੋਲੋਂ ਚੋਣ ਹਾਰ ਗਏ ਸਨ। ਇਸੇ ਦੌਰਾਨ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਮਗਰੋਂ ਰਿੰਕੂ ਕਾਂਗਰਸ ਪਾਰਟੀ ਨੂੰ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

Check Also

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …