8 C
Toronto
Friday, September 25, 2026
spot_img
Homeਪੰਜਾਬਸਿਕੰਦਰ ਸਿੰਘ ਮਲੂਕਾ ਫਸੇ ਮੁਸੀਬਤ 'ਚ

ਸਿਕੰਦਰ ਸਿੰਘ ਮਲੂਕਾ ਫਸੇ ਮੁਸੀਬਤ ‘ਚ

ਸਿਕੰਦਰ ਸਿੰਘ ਮਲੂਕਾ ਫਸੇ ਮੁਸੀਬਤ ‘ਚਅਰਦਾਸ ਨੂੰ ਤੋੜ ਮਰੋੜ ਕੇ ਕੀਤਾ ਪੇਸ਼, ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਮੰਗੀ ਰਿਪੋਰਟ
ਅੰਮ੍ਰਿਤਸਰ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਮੁਸੀਬਤ ਵਿੱਚ ਫਸ ਗਏ ਹਨ। ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਬਾਰੇ ਰਿਪੋਰਟ ਤਲਬ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਵੱਲੋਂ ਗੁਰੂ ਗ੍ਰੰਥ ਸਾਹਿਬ ਤੇ ਗੁਰਮਤਿ ਨੂੰ ਛੱਡ ਕੇ ਆਪਣੀ ਸ਼ੋਹਰਤ ਖਾਤਰ ਮਨਮੱਤੀ ਕਾਰਵਾਈਆਂ ਕਰਕੇ ਸਿੱਖਾਂ ਦੇ ਹਿਰਦਿਆਂ ਨੂੰ ਵੱਡੀ ਠੇਸ ਪਹੁੰਚਾਈ ਹੈ। ਇਸ ਬਾਰੇ ਜਥੇਦਾਰ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਦੇਸ਼ ਕੀਤਾ ਗਿਆ ਹੈ ਕਿ ਇਹ ਵੀਡੀਓ ਕਲਿੱਪ ਮੰਗਵਾ ਕੇ ਪੂਰੀ ਪੜਤਾਲ ਕਰਕੇ ਇਸ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ, ਬਾਰੇ ਪੂਰੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਲਦੀ ਤੋ ਜਲਦੀ ਭੇਜਣ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਨਾਲ ਵਿਚਾਰ ਕਰਕੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜਿਨ੍ਹਾਂ ਵਿਅਕਤੀਆਂ ਨੇ ਸਿੱਖਾਂ ਦੀ ਅਰਦਾਸ ਨੂੰ ਵਿਗਾੜ ਕੇ ਸਿੱਖ ਧਰਮ ਵਿੱਚ ਦਖਲਅੰਦਾਜੀ ਕੀਤੀ ਹੈ, ਇਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

RELATED ARTICLES
POPULAR POSTS