![](https://parvasinewspaper.com/wp-content/uploads/2024/01/Cold-3-300x169.jpg)
ਚੰਡੀਗੜ੍ਹ/ਬਿਊਰੋ ਨਿਊਜ਼
ਉਤਰੀ ਭਾਰਤ ਵਿਚ ਕੜਾਕੇ ਦੀ ਠੰਡ ਦਾ ਪ੍ਰਕੋਪ ਜਾਰੀ ਹੈ। ਮੌਸਮ ਵਿਭਾਗ ਵਲੋਂ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿਚ ਧੁੰਦ ਸਬੰਧੀ ਯੈਲੋ ਅਲਰਟ ਹੈ। ਉਧਰ ਹਰਿਆਣਾ ਵਿਚ ਅੱਜ ਐਤਵਾਰ ਨੂੰ ਵੀ ਸੰਘਣੀ ਧੰੁਦ ਛਾਈ ਰਹੀ ਅਤੇ ਵਿਜੀਬਿਲਟੀ 10 ਤੋਂ 25 ਮੀਟਰ ਤੱਕ ਰਹੀ। ਧੁੱਪ ਨਾ ਨਿਕਲਣ ਕਰਕੇ ਪੰਜਾਬ ਵਿਚ ਠੰਡ ਦਾ ਪ੍ਰਕੋਪ ਜਾਰੀ ਹੈ ਅਤੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਇਸੇ ਦੌਰਾਨ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੌਸਮ ਖਰਾਬ ਰਹਿਣ ਦਾ ਅਨੁਮਾਨ ਹੈ। ਗੁਰਦਾਸਪੁਰ, ਅੰਮਿ੍ਰਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿਚ ਧੁੰਦ ਦਾ ਯੈਲੋ ਅਲਰਟ ਹੈ। ਮੌਸਮ ਵਿਭਾਗ ਅਨੁਸਾਰ ਆਉਂਦੇ ਦਿਨਾਂ ਵਿਚ ਠੰਡ ਹੋਰ ਵੀ ਵਧ ਸਕਦੀ ਹੈ।