
ਹਵਾਈ ਉਡਾਣਾਂ ਤੇ ਰੇਲ ਆਵਾਜਾਈ ਹੋ ਰਹੀ ਪ੍ਰਭਾਵਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਿਮਾਚਲ ਪ੍ਰਦੇਸ਼ ਸਣੇ ਭਾਰਤ ਦੇ ਉੱਤਰੀ ਹਿੱਸੇ ਵਿੱਚ ਠੰਡ ਤੇ ਧੁੰਦ ਦਾ ਪ੍ਰਕੋਪ ਜਾਰੀ ਹੈ। ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਜ ਸੋਮਵਾਰ ਨੂੰ ਵੀ ਧੁੰਦ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋਈ ਅਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਭਾਰਤ ਦੇ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਧੁੰਦ ਦਾ ਪ੍ਰਕੋਪ ਜਾਰੀ ਰਹਿ ਸਕਦਾ ਹੈ ਅਤੇ 26 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਸਵੇਰ ਤੋਂ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਆਉਣ ਤੇ ਇਥੋਂ ਜਾਣ ਵਾਲੀਆਂ ਕਈ ਰੇਲਗੱਡੀਆਂ ਨਿਰਧਾਰਤ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ ਅਤੇ ਧੁੰਦ ਤੇ ਠੰਡ ਦੇ ਚੱਲਦਿਆਂ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਧੁੰਦ ਦੇ ਮੌਸਮ ਵਿਚ ਸੜਕਾਂ ’ਤੇ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੀ ਜਾਵੇ ਅਤੇ ਬਗੈਰ ਕਿਸੇ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਇਆ ਜਾਵੇ।