14.6 C
Toronto
Friday, October 9, 2026
spot_img
HomeਕੈਨੇਡਾFrontਅਯੁੱਧਿਆ ’ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਸੰਪੂਰਨ

ਅਯੁੱਧਿਆ ’ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਸੰਪੂਰਨ

ਅਯੁੱਧਿਆ ’ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਸੰਪੂਰਨ
ਮੰਦਰ ’ਤੇ ਹੈਲੀਕਾਪਟਰਾਂ ਨੇ ਫੁੱਲਾਂ ਦੀ ਕੀਤੀ ਵਰਖਾ
ਅਯੁੱਧਿਆ/ਬਿਊਰੋ ਨਿਊਜ਼
ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਜੁੜੀਆਂ ਰਸਮਾਂ ’ਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਆਪਣੇ ਹੱਥ ਵਿੱਚ ਲਾਲ ਕੱਪੜੇ ਵਿੱਚ ਲਪੇਟਿਆ ਚਾਂਦੀ ਦਾ ਛਤਰ ਵੀ ਲੈ ਕੇ ਆਏ। ਪਾਵਨ ਅਸਥਾਨ ਵਿਚ ਮੋਦੀ ਨੇ ਮੌਜੂਦ ਮਪੰਡਤਾਂ ਵੱਲੋਂ ਮੰਤਰਾਂ ਦੇ ਜਾਪ ਨਾਲ ਰਸਮਾਂ ਦੀ ਸ਼ੁਰੂਆਤ ਕੀਤੀ ਅਤੇ ਉਨ੍ਹਾਂ ਪ੍ਰਾਣ ਪ੍ਰਤਿਸ਼ਠਾ ਲਈ ਸੰਕਲਪ ਲਿਆ। ਰਸਮ ਵਿੱਚ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ। ਮੀਡੀਆ ਦੀ ਰਿਪੋਰਟ ਮੁਤਾਬਕ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਬਾਅਦ ਦੁਪਹਿਰ ਸਾਢੇ 12 ਵਜੇ ਕੀਤੀ ਗਈ। ਇਸ ਦੌਰਾਨ ਸੈਨਾ ਦੇ ਹੈਲੀਕਾਪਟਰਾਂ ਨੇ ਮੰਦਰ ’ਤੇ ਫੁੱਲਾਂ ਦੀ ਵਰਖਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਅਯੁੱਧਿਆ ਧਾਮ ਵਿਚ ਸ੍ਰੀ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ, ਸਾਰਿਆਂ ਨੂੰ ਭਾਵੁਕ ਕਰਨ ਵਾਲਾ ਦੱਸਿਆ ਹੈ। ਊਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਹਿੱਸਾ ਬਣਨਾ ਮੇਰੀ ਖੁਸ਼ਕਿਸਮਤੀ ਹੈ। ਅੱਜ ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ਅਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਅਤੇ ਵਿਦੇਸ਼ਾਂ ਵਿਚ ਵੀ ਸ੍ਰੀ ਰਾਮ ਜੀ ਨੂੰ ਯਾਦ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ਵੀ ਲਗਾਏ।
RELATED ARTICLES

POPULAR POSTS