ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਕੀਤੀ ਅਪੀਲ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਦੀ ਸਮਾਪਤੀ ਨਾਲ ਫਤਿਹਗੜ੍ਹ ਸਾਹਿਬ ਦਾ ਸ਼ਹੀਦੀ ਜੋੜ ਮੇਲ ਸੰਪਨ ਹੋ ਗਿਆ। ਅੱਜ ਸ਼ਹੀਦੀ ਜੋੜ ਮੇਲ ਦਾ ਅਖੀਰਲਾ ਦਿਨ ਸੀ। ਸਵੇਰੇ ਸਭ ਤੋਂ ਪਹਿਲਾਂ ਗੁਰਦੁਆਰਾ ਬਾਬਾ ਫਤਹਿ ਸਿੰਘ ਵਿਖੇ ਆਰੰਭ ਹੋਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਉਪਰੰਤ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਸ਼ਹੀਦਾਂ ਦੀ ਧਰਤੀ ‘ਤੇ ਅੱਜ ਵੱਡੀ ਗਿਣਤੀ ਵਿੱਚ ਸੰਗਤ ਜੁੜੀ, ਫੁੱਲਾਂ ਨਾਲ ਸਜਾਈ ਖੂਬਸੂਰਤ ਪਾਲਕੀ ਵਿੱਚ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਐਸ.ਜੀ.ਪੀ.ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕੌਮ ਨੂੰ ਸੰਬੋਧਨ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਅਪੀਲ ਕੀਤੀ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …