Breaking News
Home / ਕੈਨੇਡਾ / Front / ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ’ਚ ਹੋਏ ਸਮਾਗਮਾਂ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਹੋਏ ਸ਼ਾਮਲ

ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ’ਚ ਹੋਏ ਸਮਾਗਮਾਂ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਹੋਏ ਸ਼ਾਮਲ

ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ’ਚ ਥਾਂ-ਥਾਂ ਲਗਾਏ ਗਏ ਲੰਗਰ
ਚੰਡੀਗੜ੍ਹ/ਬਿਊਰੋ ਨਿਊਜ਼
ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ। ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ’ਤੇ ਪੰਜਾਬ ਅਤੇ ਚੰਡੀਗੜ੍ਹ ਦੇ ਕਰੀਬ ਸਾਰੇ ਹੀ ਮੰਦਰਾਂ ਵਿਚ ਸਮਾਗਮ ਹੋਏ ਅਤੇ ਅਯੁੱਧਿਆ ਵਿਚ ਹੋਏ ਸਮਾਗਮ ਨੂੰ ਸਕਰੀਨਾਂ ’ਤੇ ਲਾਈਵ ਦਿਖਾਇਆ ਗਿਆ। ਸਾਰੇ ਮੰਦਰਾਂ ਵਿਚ ਸ੍ਰੀ ਰਾਮ ਜੀ ਦੀ ਮਹਿਮਾ ਗਾਈ ਜਾ ਰਹੀ ਸੀ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਗੂੰਜ ਰਹੇ ਸਨ। ਇਸ ਸ਼ੁਭ ਮੌਕੇ ਪੰਜਾਬ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਮੰਦਰਾਂ ਵਿਚ ਪਹੁੰਚੇ ਅਤੇ ਸਮਾਗਮਾਂ ਵਿਚ ਹਿੱਸਾ ਲਿਆ। ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ਵਿਚ ਥਾਂ-ਥਾਂ ਲੰਗਰ ਵੀ ਲਗਾਏ ਗਏ ਸਨ। ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੰਜਾਬ, ਚੰਡੀਗੜ੍ਹ, ਹਰਿਆਣਾ ਸਣੇ ਪੂਰੇ ਭਾਰਤ ਵਿਚ ਜਸ਼ਨ ਦਾ ਮਾਹੌਲ ਰਿਹਾ ਅਤੇ ਪੂਰਾ ਦਿਨ ਮੰਦਰਾਂ ਵਿਚ ਸਮਾਗਮ ਹੁੰਦੇ ਰਹੇ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …