ਗੁਰਬਿੰਦਰ ਅਟਵਾਲ ਦਾ ਵਿਰੋਧ ਕਰਨ ‘ਤੇ ਹੋਇਆ ਸੀ ਝਗੜਾ
ਜਲੰਧਰ/ਬਿਊਰੋ ਨਿਊਜ਼
ਪਿਛਲੇ ਦਿਨੀ ਹਲਕਾ ਭੁਲੱਥ ਤੋਂ ਕਾਂਗਰਸ ਦੇ ਐਲਾਨੇ ਉਮੀਦਵਾਰ ਗੁਰਬਿੰਦਰ ਸਿੰਘ ਅਟਵਾਲ ਦਾ ਵਿਰੋਧ ਕਰਨ ਲਈ ਹਲਕੇ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਹਿੰਸਕ ਰੂਪ ਧਾਰਨ ਕਰ ਗਈ ਸੀ। ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਹੀ ਦੋ ਗੁੱਟ ਆਪਸ ਵਿਚ ਭਿੜ ਗਏ ਸਨ। ਜਾਣਕਾਰੀ ਮੁਤਾਬਕ ਰਾਣਾ ਗੁਰਜੀਤ ਸਿੰਘ ਸਮੇਤ ਤਿੰਨ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਹ ਪਰਚਾ ਕੁਲਵਿੰਦਰ ਸਿੰਘ ਬੱਬਲ ਨੇ ਦਰਜ ਕਰਵਾਇਆ ਸੀ।
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …