5.3 C
Toronto
Thursday, March 19, 2026
spot_img
HomeਕੈਨੇਡਾFrontਪਰਨੀਤ ਕੌਰ ਨੂੰ ਕਾਂਗਰਸ ਪਾਰਟੀ ’ਚੋਂ ਕੀਤਾ ਗਿਆ ਮੁਅੱਤਲ- ਰਾਜਾ ਵੜਿੰਗ ਵਲੋਂ ਦਿੱਤੀ...

ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ’ਚੋਂ ਕੀਤਾ ਗਿਆ ਮੁਅੱਤਲ- ਰਾਜਾ ਵੜਿੰਗ ਵਲੋਂ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਦਿੱਤੀ ਗਈ ਹੈ। ਵੜਿੰਗ ਨੇ ਕਿਹਾ ਕਿ ਪਰਨੀਤ ਕੌਰ ਹੁਣ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਹੀਂ ਹੋਣਗੇ। ਪਟਿਆਲਾ ਵਿਚ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਪਾਰਟੀ ਦਾ ਅਨੁਸ਼ਾਸਨ ਭੰਗ ਕਰੇਗਾ, ਉਸ ਨੂੰ ਸਿਰਫ਼ ਨੋਟਿਸ ਹੀ ਨਹੀਂ ਭੇਜਿਆ ਜਾਵੇਗਾ, ਸਗੋਂ ਪਾਰਟੀ ’ਚੋਂ ਬਾਹਰ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚਿਤਾਵਨੀ ਹਰ ਕਾਂਗਰਸੀ ਲਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਤੋਂ ਵੱਡਾ ਕੋਈ ਨਹੀਂ ਹੈ, ਜਿਸ ਨੇ ਆਪਣਾ ਕੰਮ ਚਲਾਉਣਾ ਹੈ, ਉਹ ਪੰਜੇ ਦਾ ਨਿਸ਼ਾਨ ਲਗਾਏ ਬਿਨਾਂ ਆਪਣਾ ਕੰਮ ਚਲਾਵੇ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਪਰਨੀਤ ਕੌਰ ਦੇ ਪਤੀ ਕੈਪਟਨ ਅਮਰਿੰਦਰ ਸਿੰਘ, ਜੋ ਕਿ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ, ਉਹ ਵੀ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।
RELATED ARTICLES
POPULAR POSTS