ਦਾਨ ਦੇਣ ਵਾਲਿਆਂ ਸੂਚੀ ‘ਚ ਗੜਬੜੀ ਦੇ ਦੋਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੂੰ ਦਾਨ ਦੇਣ ਵਾਲਿਆਂ ਦੀ ਸੂਚੀ ਵਿਚ ਗੜਬੜੀ ਦੇ ਦੋਸ਼ ‘ਚ ਇਨਕਮ ਟੈਕਸ ਵਿਭਾਗ ਨੇ ਪਾਰਟੀ ਨੂੰ ਨੋਟਿਸ ਦਿੱਤਾ ਹੈ। ਇਨਕਮ ਟੈਕਸ ਵਿਭਾਗ ਮੁਤਾਬਿਕ ਚੰਦਾ ਦੇਣ ਵਾਲਿਆਂ ਦੀ ਜੋ ਸੂਚੀ ਵਿਭਾਗ ਨੂੰ ਦਿੱਤੀ ਗਈ ਹੈ ਤੇ ਜੋ ਆਮ ਆਦਮੀ ਪਾਰਟੀ ਦੀ ਵੈੱਬਸਾਈਟ ‘ਤੇ ਸੂਚੀ ਹੈ ਇਹ ਦੋਵੇਂ ਵੱਖ-ਵੱਖ ਹਨ। ਵਿਭਾਗ ਨੇ ਪਾਰਟੀ ਨੂੰ ਕਾਰਨ ਦੱਸੋ ਨੋਟਿਸ ਵਿਚ ਪੁੱਛਿਆ ਹੈ ਕਿ ਕਿਉਂ ਨਾ ਆਮਦਨ ਕਰ ਐਕਟ ਤਹਿਤ ਪਾਰਟੀ ਨੂੰ ਮਿਲਣ ਵਾਲੀ ਟੈਕਸ ਛੋਟ ਰੱਦ ਕਰ ਦਿੱਤੀ ਜਾਵੇ। ਪਾਰਟੀ ਨੇ ਇਨਕਮ ਟੈਕਸ ਵਿਭਾਗ ਵਲੋਂ ਅਨੇਕਾਂ ਵਾਰ ਨੋਟਿਸ ਦਿੱਤੇ ਜਾਣ ਤੋਂ ਬਾਅਦ ਵੀ ਜਦੋਂ ਆਪ ਵਲੋਂ ਜਵਾਬ ਨਹੀਂ ਦਿੱਤਾ ਗਿਆ ਤਾਂ ਇਨਕਮ ਟੈਕਸ ਵਿਭਾਗ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਮੌਜੂਦਾ ਨਿਯਮਾਂ ਮੁਤਾਬਿਕ ਕਿਸੇ ਵੀ ਸਿਆਸੀ ਦਲ ਨੂੰ 20 ਹਜ਼ਾਰ ਰੁਪਏ ਤੋਂ ਵੱਧ ਦੇ ਚੰਦੇ ਦਾ ਬਿਉਰਾ ਚੋਣ ਕਮਿਸ਼ਨ ਨੂੰ ਦੇਣਾ ਹੁੰਦਾ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …