Breaking News
Home / ਕੈਨੇਡਾ / Front / ਦਿੱਲੀ ਚੋਣ ਅਫ਼ਸਰ ਦੇ ਨੋਟ ਮਗਰੋਂ ਲੋਕ ਸਭਾ ਚੋਣਾਂ ਸਬੰਧੀ ਛਿੜੀ ਚਰਚਾ

ਦਿੱਲੀ ਚੋਣ ਅਫ਼ਸਰ ਦੇ ਨੋਟ ਮਗਰੋਂ ਲੋਕ ਸਭਾ ਚੋਣਾਂ ਸਬੰਧੀ ਛਿੜੀ ਚਰਚਾ

ਮੁੱਖ ਚੋਣ ਕਮਿਸ਼ਨ ਬੋਲੇ : ਢੁਕਵੇਂ ਸਮੇਂ ’ਤੇ ਕੀਤਾ ਜਾਵੇਗਾ ਲੋਕ ਸਭਾ ਚੋਣਾਂ ਦੀ ਤਰੀਕ ਦਾ ਐਲਾਨ


ਨਵੀਂ ਦਿੱਲੀ/ਬਿਊਰੋ ਨਿਊਜ਼ : ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ 2024 ਨੂੰ ਖਤਮ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਦੇਸ਼ ਵਿਚ ਆਮ ਚੋਣਾਂ ਹੋਣੀਆਂ ਹਨ। ਪ੍ਰੰਤੂ ਇਸ ਤੋਂ ਪਹਿਲਾਂ ਦਿੱਲੀ ਦੇ ਇਕ ਚੋਣ ਅਧਿਕਾਰੀ ਵੱਲੋਂ ਜਾਰੀ ਕੀਤੇ ਗਏ ਇਕ ਲੈਟਰ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚੋਣਾਂ ਸਬੰਧੀ ਚਰਚਾ ਸ਼ੁਰੂ ਹੋ ਗਈ ਹੈ। ਇਸ ਲੈਟਰ ਵਿਚ ਲੋਕ ਸਭਾ ਚੋਣਾਂ ਦੀ ਸੰਭਾਵੀ ਤਰੀਕ 16 ਅਪ੍ਰੈਲ ਦਰਸਾਈ ਗਈ ਹੈ। ਜਦਕਿ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ਉਤੇ ਸਪੱਸ਼ਟ ਕੀਤਾ ਕਿ ਇਹ ਤਰੀਕ ਸਿਰਫ਼ ਅਧਿਕਾਰੀਆਂ ਦੇ ਰੈਫਰੈਂਸ ਲਈ ਹੈ ਤਾਂ ਜੋ ਚੋਣਾਂ ਸਬੰਧੀ ਰੂਪ-ਰੇਖਾ ਤਿਆਰ ਕੀਤੀ ਜਾ ਸਕੀ। ਉਨ੍ਹਾਂ ਅੱਗੇ ਲਿਖਿਆ ਕਿ ਇਸ ਤਰੀਕ ਦਾ ਅਸਲੀ ਚੋਣ ਸ਼ਡਿਊਲ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਚੋਣਾਂ ਸਬੰਧੀ ਅਸਲ ਤਰੀਕ ਦਾ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਢੁਕਵੇਂ ਸਮੇਂ ’ਤੇ ਕੀਤਾ ਜਾਵੇਗਾ। ਸਾਲ 2019 ਵਿੱਚ ਲੋਕ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ ਜਿਸ ਤੋਂ ਬਾਅਦ 11 ਅਪ੍ਰੈਲ ਤੋਂ ਲੈ ਕੇ 19 ਮਈ ਤੱਕ ਸੱਤ ਗੇੜਾਂ ਵਿੱਚ ਵੋਟਾਂ ਪਈਆਂ ਸਨ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਗਏ ਸਨ।

Check Also

ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਸੀਬੀਆਈ ਨੂੰ ਭੇਜਿਆ ਨੋਟਿਸ

ਹਾਈ ਕੋਰਟ ਨੇ ਸੀਬੀਆਈ ਤੋਂ 7 ਦਿਨਾਂ ’ਚ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ …