23.8 C
Toronto
Monday, August 10, 2026
spot_img
Homeਪੰਜਾਬਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਸਭ ਤੋਂ ਵੱਡਾ ਮਾਫੀਆ

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਸਭ ਤੋਂ ਵੱਡਾ ਮਾਫੀਆ

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਸਭ ਤੋਂ ਵੱਡਾ ਮਾਫੀਆਕਿਹਾ, ਸਭ ਨੂੰ ਪਤਾ ਹੈ ਕਿ ਅਸੀਂ ਕਿੱਥੋਂ ਚੋਣ ਲੜਦੇ ਹਾਂ
ਮੁਕਤਸਰ/ਬਿਊਰੋ ਨਿਊਜ਼
ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਕੈਪਟਨ ਹੀ ਸਭ ਤੋਂ ਵੱਡਾ ਮਾਫੀਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਕੈਪਟਨ ਅਮਰਿੰਦਰ ਨੇ ਦੋਸ਼ ਲਾਇਆ ਸੀ ਕਿ ਪੰਜਾਬ ਵਿਚ ਮਾਫੀਆ ਕੰਮ ਕਰ ਰਿਹਾ ਹੈ। ਇਸ ਦੇ ਜਵਾਬ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਹੀ ਸਭ ਤੋਂ ਵੱਡਾ ਮਾਫੀਆ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਖੁਦ ਸੁਖਬੀਰ ਬਾਦਲ ਦੇ ਚੋਣ ਲੜਨ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਅਸੀਂ ਕਿੱਥੋਂ ਚੋਣ ਲੜਦੇ ਹਾਂ, ਵਾਰ-ਵਾਰ ਸਵਾਲ ਕਰਨ ਦਾ ਕੋਈ ਫਾਇਦਾ ਨਹੀਂ।

RELATED ARTICLES
POPULAR POSTS