16.5 C
Toronto
Saturday, August 29, 2026
spot_img
HomeਕੈਨੇਡਾFrontਸੁਨੀਲ ਜਾਖੜ ਨੇ ‘ਆਪ’ ਦੇ ਇਕ ਹੋਰ ਮੰਤਰੀ ਖਿਲਾਫ ਲੱਗੇ ਗੰਭੀਰ ਆਰੋਪਾਂ...

ਸੁਨੀਲ ਜਾਖੜ ਨੇ ‘ਆਪ’ ਦੇ ਇਕ ਹੋਰ ਮੰਤਰੀ ਖਿਲਾਫ ਲੱਗੇ ਗੰਭੀਰ ਆਰੋਪਾਂ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

ਸੁਨੀਲ ਜਾਖੜ ਨੇ ‘ਆਪ’ ਦੇ ਇਕ ਹੋਰ ਮੰਤਰੀ ਖਿਲਾਫ ਲੱਗੇ ਗੰਭੀਰ ਆਰੋਪਾਂ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਹਨ ‘ਆਪ’ ਦੇ ਮੰਤਰੀ ਖਿਲਾਫ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ’ਚ ਕੈਬਨਿਟ ਮੰਤਰੀ ਬਲਕਾਰ ਸਿੰਘ ’ਤੇ ਗੰਭੀਰ ਆਰੋਪ ਲੱਗੇ ਹਨ। ਇਹ ਆਰੋਪ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਹਨ। ਮਜੀਠੀਆ ਵਲੋੋਂ ਆਰੋਪ ਲਗਾਉਂਦਿਆਂ ਦਾਅਵਾ ਕੀਤਾ ਗਿਆ ਹੈ ਕਿ ਇਸ ਮੰਤਰੀ ਨਾਲ ਜੁੜਿਆ ਇਕ ਇਤਰਾਜ਼ਯੋਗ ਵੀਡੀਓ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੂੰ ਸੌਂਪਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਇਸ ਮੰਤਰੀ ਨੂੰ ਲੈ ਕੇ ਹੁਣ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੈਂ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਇੱਕ ਹੋਰ ‘ਆਪ’ ਮੰਤਰੀ ਦੇ ਖ਼ਿਲਾਫ਼ ਲਗਾਏ ਗਏ ਨੈਤਿਕ ਗਿਰਾਵਟ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਸ਼ੁਰੂ ਕਰਨ ਲਈ ਬੇਨਤੀ ਪੱਤਰ ਲਿਖ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜੇਕਰ ਇਹ ਦੋਸ਼ ਸਹੀ ਪਾਏ ਜਾਂਦੇ ਹਨ, ਤਾਂ ਇਸ ’ਤੇ ਢੁੱਕਵੀਂ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪਹਿਲਾਂ ਅਜਿਹੇ ਹੀ ਇਕ ਮੰਤਰੀ ਦੇ ਮਾਮਲੇ ਵਿਚ ਦਿਖਾਈ ਦਿੱਤੇ ਹੰਕਾਰੀ, ਗੈਰ-ਕਾਨੂੰਨੀ ਅਤੇ ਗੈਰ-ਜ਼ਿੰਮੇਵਾਰਾਨਾ ਵਿਹਾਰ ਵਾਲੀ ਗੱਲ ਦੁਹਰਾਈ ਨਾ ਜਾ ਸਕੇ ਅਤੇ ਸਰਕਾਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਜਾ ਸਕੇ।
RELATED ARTICLES
POPULAR POSTS