Breaking News
Home / ਕੈਨੇਡਾ / Front / ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ

ਸੁਨਾਮ ਦੀ ਅਦਾਲਤ ਵੱਲੋਂ ਸੁਣਾਈ 2 ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਲਗਾਈ ਰੋਕ


ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ’ਚ ਹੋਈ ਦੋ ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅੰਮਿ੍ਰਤਸਰ ਵਿਚ ਤਿਰੰਗਾ ਲਹਿਰਾ ਸਕਣਗੇ।  ਫੈਸਲੇ ਤੋਂ ਬਾਅਦ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਕਾਨੂੰਨ ਅਤੇ ਅਦਾਲਤ ’ਤੇ ਪੂਰਾ ਭਰੋਸਾ ਹੈ, ਉਨ੍ਹਾਂ ਅਦਾਲਤ ਦੇ ਇਸ ਫੈਸਲੇ ਨੂੰ ਸੱਚ ਦੀ ਜਿੱਤ ਦੱਸਿਆ ਹੈ। ਧਿਆਨ ਰਹੇ ਕਿ ਸੁਨਾਮ ਦੀ ਅਦਾਲਤ ਵੱਲੋਂ ਇਕ 15 ਸਾਲ ਪੁਰਾਣੇ ਘਰੇਲੂ ਝਗੜੇ ਦੇ ਮਾਮਲੇ ਵਿਚ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ-ਦੋ ਸਾਲ ਦੀ ਸਜ਼ਾ ਅਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਸਜ਼ਾ ਖਿਲਾਫ਼ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿਚ ਅਪੀਲ ਦਾਇਰ ਕੀਤੀ ਗਈ ਸੀ, ਜਿਸ ’ਤੇ ਅੱਜ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਅਦਾਲਤ ਵੱਲੋਂ ਇਹ ਰਾਹਤ ਦਿੱਤੀ ਗਈ ਹੈ ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …