3.3 C
Toronto
Saturday, April 4, 2026
spot_img
HomeਕੈਨੇਡਾFrontਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ ਗਣਤੰਤਰ ਦਿਵਸ ਮੌਕੇ ਸਮੁੱਚੇ ਪੰਜਾਬ ’ਚ ਕੀਤਾ...

ਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ ਗਣਤੰਤਰ ਦਿਵਸ ਮੌਕੇ ਸਮੁੱਚੇ ਪੰਜਾਬ ’ਚ ਕੀਤਾ ਜਾਵੇਗਾ ਟਰੈਕਟਰ ਮਾਰਚ

ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਜਾਵੇਗਾ ਮਾਰਚ


ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਕਿਸਾਨ ਆਪੋ-ਆਪਣੇ ਟਰੈਕਟਰ ਲੈ ਕੇ ਪੰਜਾਬ ਭਰ ਦੇ ਸ਼ਹਿਰਾਂ ਵਿਚ ਕੱਢੇ ਜਾ ਰਹੇ ਮਾਰਚ ਵਿਚ ਸ਼ਮੂਲੀਅਤ ਕਰਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਵਿਚ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣਾ, ਐਮਐਸਪੀ ’ਤੇ ਗਾਰੰਟੀ ਕਾਨੂੰਨ ਬਣਾਉਣ ਅਤੇ ਬੁਢਾਪਾ ਪੈਨਸ਼ਨ 10 ਹਜ਼ਾਰ ਰੁਪਏ ਕਰਵਾਉਣ ਦੀ ਮੁੱਖ ਮੰਗ ਸ਼ਾਮਲ ਹੈ। ਇਸ ਤੋਂ ਇਲਾਵਾ ਹਿੱਟ ਐਂਡ ਰਨ ਕਾਲਾ ਕਾਨੂੰਨ ਵਾਪਸ ਕਰਵਾਉਣ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਦਿਵਾਉਣ ਅਤੇ ਬਿਜਲੀ ਦੇ ਨਿੱਜੀਕਰਨ ਨੂੰ ਰੋਕਣ ਲਈ ਸਮੁੱਚੇ ਪੰਜਾਬ ਵਿਚ ਕਿਸਾਨਾਂ ਵੱਲੋਂ ਇਹ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ  ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰ ਟਰੈਕਟਰ ’ਤੇ ਝੰਡੇ ਲਾ ਕੇ ਤਿੰਨ-ਤਿੰਨ ਕਿਸਾਨ ਇਕ ਟਰੈਕਟਰ ’ਤੇ ਝੰਡੇ ਲੈ ਕੇ ਬੈਠੇ ਹੋਣੇ ਚਾਹੀਦੇ ਹਨ ਤਾਂ ਜੋ ਸਰਕਾਰਾਂ ਨੂੰ ਪਤਾ ਲੱਗ ਜਾਵੇ ਕਿ ਅਸੀਂ ਆਪਣੇ ਹੱਕ ਲੈਣਾ ਜਾਣਦੇ ਹਾਂ।

RELATED ARTICLES
POPULAR POSTS