Breaking News
Home / ਹਫ਼ਤਾਵਾਰੀ ਫੇਰੀ / ਸੰਗਰੂਰ ਦੀ ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ‘ਤੇ ਲਗਾਈ ਰੋਕ

ਸੰਗਰੂਰ ਦੀ ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ‘ਤੇ ਲਗਾਈ ਰੋਕ

ਸੰਗਰੂਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੰਗਰੂਰ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ‘ਚ ਹੋਈ ਦੋ ਸਾਲ ਦੀ ਸਜ਼ਾ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਚ ਤਿਰੰਗਾ ਲਹਿਰਾ ਸਕਣਗੇ। ਫੈਸਲੇ ਤੋਂ ਬਾਅਦ ਅਮਨ ਅਰੋੜਾ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ ਹੈ। ਧਿਆਨ ਰਹੇ ਕਿ ਸੁਨਾਮ ਦੀ ਅਦਾਲਤ ਵੱਲੋਂ ਇਕ 15 ਸਾਲ ਪੁਰਾਣੇ ਘਰੇਲੂ ਝਗੜੇ ਦੇ ਮਾਮਲੇ ਵਿਚ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ-ਦੋ ਸਾਲ ਦੀ ਸਜ਼ਾ ਅਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਜਿਸ ਖਿਲਾਫ਼ ਵਿਧਾਇਕ ਨੇ ਸੰਗਰੂਰ ਦੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।

Check Also

ਅਦਾਰਾ ਪਰਵਾਸੀ ਵੱਲੋਂ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ …