ਚੰਡੀਗੜ੍ਹ : ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਹਾਈਕੋਰਟ ਨੇ 30 ਜਨਵਰੀ ਨੂੰ ਸਵੇਰੇ 10 ਵਜੇ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਕਰਵਾਉਣ ਲਈ ਯੂਟੀ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਵਾਲੇ ਦਿਨ ਕਿਸੇ ਵੀ ਸਿਆਸੀ ਪਾਰਟੀ ਦੇ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫਤਰ ਵਿਚ ਆਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਕੌਂਸਲਰਾਂ ਨੂੰ ਸੁਰੱਖਿਆ ਦੇਣ ਦੇ ਵੀ ਹੁਕਮ ਦਿੱਤੇ ਹਨ।
ਚੰਡੀਗੜ੍ਹ ‘ਚ 30 ਜਨਵਰੀ ਨੂੰ ਹੋਵੇਗੀ ਮੇਅਰ ਦੀ ਚੋਣ
RELATED ARTICLES

