Breaking News
Home / ਹਫ਼ਤਾਵਾਰੀ ਫੇਰੀ / ਅਕਾਲੀ ਦਲ ਨੇ ‘ਆਪ’ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ

ਅਕਾਲੀ ਦਲ ਨੇ ‘ਆਪ’ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਇੱਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਦਿਆਂ ਅਪੀਲ ਕੀਤੀ ਕਿ ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਈ ਜਾਵੇ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕੀਤਾ ਜਾਵੇ। ਵਫ਼ਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਬਲਕਾਰ ਸਿੰਘ ਅਤੇ ‘ਆਪ’ ਦੇ ਹੋਰ ਮੰਤਰੀ ਜੋ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਰੋਕਿਆ ਜਾਵੇ। ਵਫ਼ਦ ਵਿਚ ਸ਼ਾਮਲ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਇਹ ਇਤਰਾਜ਼ਯੋਗ ਵੀਡੀਓ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਸਬੰਧਤ ਹੈ। ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਪੀੜਤ ਨੂੰ ਡਰਾਇਆ ਧਮਕਾਇਆ ਗਿਆ ਹੈ ਅਤੇ ਦਬਾਅ ਬਣਾਇਆ ਗਿਆ ਹੈ ਕਿ ਉਹ ਮੰਤਰੀ ਖਿਲਾਫ ਸ਼ਿਕਾਇਤ ਲਈ ਅੱਗੇ ਨਾ ਆਵੇ।

 

Check Also

ਓਟਵਾ-ਮੈਕਸੀਕੋ ਲਈ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਚਲਾਏਗਾ ਨਾਨ-ਸਟਾਪ ਉਡਾਣਾਂ

ਪੀਕ ਸੀਜ਼ਨ ਵਿਚ ਓਟਵਾ-ਕੈਨਕਨ ਵਿਚਾਲੇ ਹੋਣਗੀਆਂ ਹਫ਼ਤੇ ‘ਚ ਤਿੰਨ ਉਡਾਨਾਂ ਓਟਵਾ/ਬਿਊਰੋ ਨਿਊਜ਼ : ਯਾਤਰੀ ਓਟਵਾ …