22 ਵਿਚੋਂ 21 ਨਿਯੁਕਤੀਆਂ ਸੁਖਬੀਰ ਬਾਦਲ ਦੇ ਜਲਾਲਾਬਾਦ ਹਲਕੇ ‘ਚੋਂ ਕੀਤੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ 22 ਦਸੰਬਰ ਨੂੰ ਚੋਰੀ ਛਿਪੇ ਇੰਟੈਲੀਜੇਂਸ ਵਿੰਗ ਵਿਚ 22 ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਕਾਂਗਰਸ ਨੇ ਜ਼ੋਰਦਾਰ ਵਿਰੋਧ ਪ੍ਰਗਟਾਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹ ਦਸਤਾਵੇਜ ਦਿਖਾਇਆ, ਜਿਸ ਮੁਤਾਬਿਕ ਅਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਇੰਟੈਲੀਜੇਂਸ ਵੱਲੋਂ 22 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿਚੋਂ 21 ਨਿਯੁਕਤੀਆਂ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਚੋਣ ਹਲਕੇ ਜਲਾਲਾਬਾਦ ਵਿਚ ਰਹਿਣ ਵਾਲਿਆਂ ਦੀਆਂ ਕੀਤੀਆਂ ਗਈਆਂ ਹਨ, ਜਦਕਿ ਇਕ ਅਬੋਹਰ ਉਪ ਮੰਡਲ ਦਾ ਵਾਸੀ ਹੈ। ਨਿਯੁਕਤੀ ਦਾ ਲਾਭ ਪਾਉਣ ਵਾਲਿਆਂ ਵਿਚ ਜ਼ਿਆਦਾਤਰ ਅਕਾਲੀਆਂ ਦਲ ਨਾਲ ਸਬੰਧਤ ਆਗੂਆਂ ਦੇ ਪੁੱਤਰ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …