ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ‘ਚ ਅਹਿਮ ਭੂਮਿਕਾ ਨਿਭਾਉਣ ਲਈ ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸ਼ਲਾਘਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ ਤਿਆਰ ਕੀਤਾ ਹੈ। ਵਾਈਟ ਹਾਊਸ ਵਿਖੇ ਨੈਸ਼ਨਲ ਡਰੱਗ ਕੰਟਰੋਲ ਪਾਲਿਸੀ ਦੇ ਦਫ਼ਤਰ ਦੇ ਡਾਇਰੈਕਟਰ ਡਾ. ਰਾਹੁਲ ਗੁਪਤਾ ਨੇ ਕਿਹਾ, ‘ਰਾਜਦੂਤ ਨੇ ਭਾਰਤ ਦੀ ਚੰਗੀ ਸੇਵਾ ਕੀਤੀ ਅਤੇ ਕਈ ਵਿਕਾਸ ਪਹਿਲਕਦਮੀਆਂ ਲਈ ਆਧਾਰ ਬਣਾਇਆ। ਭਾਰਤ ਅਤੇ ਅਮਰੀਕਾ ਵਿਚਾਲੇ ਇਹ ਸਫਲਤਾ ਲੰਬੇ ਸਮੇਂ ਤੱਕ ਜਾਰੀ ਰਹੇਗੀ। ਤੁਹਾਡੀ ਅਗਵਾਈ, ਤੁਹਾਡੀਆਂ ਪ੍ਰਾਪਤੀਆਂ ਅਤੇ ਤੁਹਾਡੇ ਦੁਆਰਾ ਨਿਰਧਾਰਿਤ ਕੀਤੇ ਗਏ ਆਧਾਰ ਲਈ ਧੰਨਵਾਦ।’ ਡਾ. ਗੁਪਤਾ ਨੇ ਸੰਧੂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਨੂੰ ਸੰਬੋਧਨ ਕੀਤਾ। ਸੰਧੂ ਤਿੰਨ ਦਹਾਕਿਆਂ ਤੋਂ ਵੱਧ ਦੇ ਸ਼ਾਨਦਾਰ ਕਰੀਅਰ ਤੋਂ ਬਾਅਦ ਇਸ ਮਹੀਨੇ ਦੇ ਅੰਤ ਵਿੱਚ ਵਿਦੇਸ਼ ਸੇਵਾ ਤੋਂ ਸੇਵਾਮੁਕਤ ਹੋ ਰਹੇ ਹਨ।
Home / ਦੁਨੀਆ / ਬਾਇਡਨ ਪ੍ਰਸ਼ਾਸਨ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਰਨਜੀਤ ਸਿੰਘ ਸੰਧੂ ਦੀ ਕੀਤੀ ਪ੍ਰਸ਼ੰਸਾ
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …