Breaking News
Home / Special Story / ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਸਮਾਗਮਾਂ ‘ਚ ਵੱਖ-ਵੱਖ ਪਾਰਟੀਆਂ ਦੇ ਆਗੂ ਸਮੇਤ ਫਿਲਮੀ ਸਿਤਾਰੇ ਵੀ ਹੋਏ ਸ਼ਾਮਲ

ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਸਮਾਗਮਾਂ ‘ਚ ਵੱਖ-ਵੱਖ ਪਾਰਟੀਆਂ ਦੇ ਆਗੂ ਸਮੇਤ ਫਿਲਮੀ ਸਿਤਾਰੇ ਵੀ ਹੋਏ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ। ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਕਰੀਬ ਸਾਰੇ ਹੀ ਮੰਦਰਾਂ ਵਿਚ ਸਮਾਗਮ ਹੋਏ ਅਤੇ ਅਯੁੱਧਿਆ ਵਿਚ ਹੋਏ ਸਮਾਗਮ ਨੂੰ ਸਕਰੀਨਾਂ ‘ਤੇ ਲਾਈਵ ਦਿਖਾਇਆ ਗਿਆ। ਸਾਰੇ ਮੰਦਰਾਂ ਵਿਚ ਸ੍ਰੀ ਰਾਮ ਜੀ ਦੀ ਮਹਿਮਾ ਗਾਈ ਜਾ ਰਹੀ ਸੀ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਗੂੰਜ ਰਹੇ ਸਨ। ਇਸ ਸ਼ੁਭ ਮੌਕੇ ਪੰਜਾਬ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਮੰਦਰਾਂ ਵਿਚ ਪਹੁੰਚੇ ਅਤੇ ਸਮਾਗਮਾਂ ਵਿਚ ਹਿੱਸਾ ਲਿਆ। ਪ੍ਰਾਣ ਪ੍ਰਤਿਸ਼ਠਾ ਮੌਕੇ ਪੰਜਾਬ ਵਿਚ ਥਾਂ-ਥਾਂ ਲੰਗਰ ਵੀ ਲਗਾਏ ਗਏ ਸਨ। ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੰਜਾਬ, ਚੰਡੀਗੜ੍ਹ, ਹਰਿਆਣਾ ਸਣੇ ਪੂਰੇ ਭਾਰਤ ਵਿਚ ਜਸ਼ਨ ਦਾ ਮਾਹੌਲ ਰਿਹਾ ਅਤੇ ਪੂਰਾ ਦਿਨ ਮੰਦਰਾਂ ਵਿਚ ਸਮਾਗਮ ਹੁੰਦੇ ਰਹੇ।
ਉਧਰ ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ‘ਤੇ ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਲੰਗਰ ਵਰਤਾਇਆ ਹੈ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਨਿਲ ਜੋਸ਼ੀ ਵੱਲੋਂ ਅਯੁੱਧਿਆ ਵਿਖੇ ਹੋਏ ਸ਼੍ਰੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਮੁੱਖ ਰੱਖਦੇ ਹੋਇਆ ਲੰਗਰ ਲਗਾਇਆ ਗਿਆ ਸੀ। ਇਸ ਲੰਗਰ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਅਯੁੱਧਿਆ ਵਿਖੇ ਸ੍ਰੀ ਰਾਮ ਲਲਾ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਦੀ ਸਮੂਹ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਅਜਿਹਾ ਦੇਸ਼ ਹੈ ਜਿਥੇ ਹਰੇਕ ਧਰਮ ਦੇ ਲੋਕ ਆਪਸ ਵਿੱਚ ਮਿਲ ਜੁਲ ਕੇ ਹਰੇਕ ਖੁਸ਼ੀ ਗਮੀ ਵਿੱਚ ਸ਼ਾਮਿਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਵੀ ਇਸੇ ਤਰ੍ਹਾਂ ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਲੋਕ ਸ਼ਾਮਲ ਹੁੰਦੇ ਹਨ। ਸੁਖਬੀਰ ਬਾਦਲ ਨੇ ਪੰਜਾਬ ਵਿੱਚ ਇਸ ਦਿਨ ਨੂੰ ਲੈ ਕੇ ਛੁੱਟੀ ਨਾ ਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਵੀ ਕੀਤੀ।

Check Also

ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ

ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …