ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਹੁਣ ਪਹਿਲੀ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ ਨੂੰ ਖੁਸ਼ ਕਰਨ ਲਈ ਵੱਡਾ ਐਲਾਨ ਕੀਤਾ ਹੈ। ਵਿਦਿਆਰਥਣਾਂ ਨੂੰ ਬਸਤੇ, ਕਿਤਾਬਾਂ, ਕਾਪੀਆਂ, ਪੈਨਸਿਲਾਂ, ਵਰਦੀਆਂ ਤੋਂ ਇਲਾਵਾ ਬੌਰਨਵੀਟਾ ਵੀ ਵੰਡਿਆ ਜਾਵੇਗਾ। ਇਸ ਯੋਜਨਾ ਦਾ ਮੁੱਖ ਨਿਸ਼ਾਨਾ 11ਵੀਂ ਤੇ 12ਵੀਂ ਜਮਾਤ ਦੀਆਂ ਦੋ ਲੱਖ ਵਿਦਿਆਰਥਣਾਂ ਹਨ, ਜਿਨ੍ਹਾਂ ਵਿੱਚੋਂ 25 ਫ਼ੀਸਦ ਵਿਦਿਆਰਥਣਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨਗੀਆਂ। ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਯੋਜਨਾ ਬਾਰੇ ਸੂਚਿਤ ਕਰ ਦਿੱਤਾ ਹੈ। ਸਾਰੇ ਸਕੂਲਾਂ ਨੂੰ ਇਹ ਯੋਜਨਾ ਤੁਰੰਤ ਸ਼ੁਰੂ ਕਰਨ ਤੇ ਇਸ ਬਾਰੇ ਰਿਪੋਰਟ ਮੁੱਖ ਦਫ਼ਤਰ ਨੂੰ ਭੇਜਣ ਦੀ ਹਦਾਇਤ ਕੀਤੀ ਗਈ ਹੈ।
Home / ਪੰਜਾਬ / ਚੋਣਾਂ ਦੇ ਮੱਦੇਨਜ਼ਰ ਬਾਦਲ ਸਰਕਾਰ ਪਹਿਲੀ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ ਨੂੰ ਵੰਡੇਗੀ ਬਸਤੇ, ਕਿਤਾਬਾਂ, ਵਰਤੀਆਂ ਅਤੇ ਬੌਰਨਵੀਟਾ
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …