ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਲੁਧਿਆਣਾ ‘ਚ ਥਾਣਾ ਸਦਰ ਦੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਪੰਜਾਬ ਅਪਾਰਟਮੈਂਟ ਅਤੇ ਸੰਪਤੀ ਅਧਿਨਿਯਮ ਦੀ ਧਾਰਾ 36 (1) ਦੇ ਤਹਿਤ ਸਦਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਲਾਡਾ ਦਾ 14 ਕਰੋੜ 33 ਲੱਖ ਰੁਪਏ ਦਾ ਬਕਾਇਆ ਨਾ ਚੁਕਾਉਣ ਕਰਕੇ ਵਿਭਾਗ ਨੇ ਜਗਦੀਸ਼ ਸਿੰਘ ਗਰਚਾ ਖਿਲਾਫ ਇਹ ਕਾਰਵਾਈ ਕੀਤੀ ਹੈ। ਗਰਚਾ ਫਰਮ ਨੂੰ ਕਾਲੋਨੀ ਵਿਕਸਿਤ ਕਰਨ ਦਾ ਲਾਇਸੈਂਸ, ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਦੇ ਤਹਿਤ ਜਾਰੀ ਕੀਤਾ ਗਿਆ ਸੀ, ਜੋ ਕਿ ਦਸੰਬਰ 2023 ਤੱਕ ਮੰਨਣਯੋਗ ਸੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …