ਰਾਜਾ ਵੜਿੰਗ ਵਲੋਂ ਦਿੱਤੀ ਗਈ ਜਾਣਕਾਰੀ
ਚੰਡੀਗੜ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਦਿੱਤੀ ਗਈ ਹੈ। ਵੜਿੰਗ ਨੇ ਕਿਹਾ ਕਿ ਪਰਨੀਤ ਕੌਰ ਹੁਣ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਹੀਂ ਹੋਣਗੇ। ਪਟਿਆਲਾ ਵਿਚ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਪਾਰਟੀ ਦਾ ਅਨੁਸ਼ਾਸਨ ਭੰਗ ਕਰੇਗਾ, ਉਸ ਨੂੰ ਸਿਰਫ਼ ਨੋਟਿਸ ਹੀ ਨਹੀਂ ਭੇਜਿਆ ਜਾਵੇਗਾ, ਸਗੋਂ ਪਾਰਟੀ ‘ਚੋਂ ਬਾਹਰ ਕੱਢਿਆ ਜਾਵੇਗਾ। ਉਨਾਂ ਕਿਹਾ ਕਿ ਇਹ ਚਿਤਾਵਨੀ ਹਰ ਕਾਂਗਰਸੀ ਲਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਤੋਂ ਵੱਡਾ ਕੋਈ ਨਹੀਂ ਹੈ, ਜਿਸ ਨੇ ਆਪਣਾ ਕੰਮ ਚਲਾਉਣਾ ਹੈ, ਉਹ ਪੰਜੇ ਦਾ ਨਿਸ਼ਾਨ ਲਗਾਏ ਬਿਨਾਂ ਆਪਣਾ ਕੰਮ ਚਲਾਵੇ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਪਰਨੀਤ ਕੌਰ ਦੇ ਪਤੀ ਕੈਪਟਨ ਅਮਰਿੰਦਰ ਸਿੰਘ, ਜੋ ਕਿ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ, ਉਹ ਵੀ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …