ਹਰਸਿਮਰਤ ਬਾਦਲ ਖਿਲਾਫ ਵੀ ਲੜੀ ਸੀ ਲੋਕ ਸਭਾ ਦੀ ਚੋਣ
ਮੁਹਾਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚੋਂ ਕੱਢੇ ਗਏ ਜੱਸੀ ਜਸਰਾਜ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਲਿਆ ਹੈ। ਉਹ ਕਿਹੜੀ ਸੀਟ ਤੋਂ ਚੋਣ ਲੜਨਗੇ, ਇਹ ਸਾਫ ਨਹੀਂ ਹੈ। ਜੱਸੀ ਨੇ ਮੁਹਾਲੀ, ਖਰੜ ਤੇ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਲਈ ਰਾਏ ਮੰਗੀ ਹੈ। ਇਨ੍ਹਾਂ ਹਲਕਿਆਂ ਦੇ ਨਾਮ ਚੁਣਨ ਪਿੱਛੇ ਜੱਸੀ ਦਾ ਕਹਿਣਾ ਹੈ ਕਿ ਉਹ ਮੁਹਾਲੀ ਵਿਚ ਪਿਛਲੇ 30 ਸਾਲ ਤੋਂ ਰਹਿ ਰਹੇ ਹਨ। ਖਰੜ ਉਨ੍ਹਾਂ ਦਾ ਜੱਦੀ ਪਿੰਡ ਹੈ ਤੇ ਅਨੰਦਪੁਰ ਸਾਹਿਬ ਉਨ੍ਹਾਂ ਦਾ ਲੋਕ ਸਭਾ ਹਲਕਾ ਹੈ। ਜ਼ਿਕਰਯੋਗ ਹੈ ਕਿ ਜੱਸੀ ਨੇ ਆਮ ਆਦਮੀ ਪਾਰਟੀ ਵਿਚ ਰਹਿੰਦਿਆਂ ਪਾਰਟੀ ਦੀਆਂ ਨੀਤੀਆਂ ਖਿਲਾਫ ਆਵਾਜ਼ ਚੁੱਕੀ ਸੀ ਤੇ ਪਾਰਟੀ ਨੇ ਉਸਦੀ ਛੁੱਟੀ ਕਰ ਦਿੱਤੀ ਸੀ। ਜੱਸੀ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਖਿਲਾਫ ਚੋਣ ਲੜੀ ਸੀ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …