ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਆਹਮੋ-ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਸਿਆਸੀ ਘਮਾਸਾਣ ਮਚ ਗਿਆ ਹੈ। ਵਿਰੋਧੀ ਪਾਰਟੀਆਂ ਨਾਲ ਲੜਨ ਦੀ ਬਜਾਏ ਕਾਂਗਰਸੀਆਂ ਦੀ ਆਪਸੀ ਲੜਾਈ ਖਤਮ ਨਹੀਂ ਹੋ ਰਹੀ ਹੈ। ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵਜੋਤ ਸਿੰਘ ਸਿੱਧੂ ਦਾ ਨਾਮ ਲਏ ਬਿਨਾ ਉਨ੍ਹਾਂ ’ਤੇ ਜੁਬਾਨੀ ਸਿਆਸੀ ਹਮਲਾ ਬੋਲਿਆ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਅੰਗੂਠੇ ਵਿਚ ਜਹਿਰ ਭਰ ਜਾਏ ਤਾਂ ਉਸ ਨੂੰ ਕੱਟ ਦੇਣਾ ਚਾਹੀਦਾ ਹੈ। ਨਹੀਂ ਤਾਂ ਬਾਅਦ ਵਿਚ ਪੈਰ ਕੱਟਣਾ ਪੈਂਦਾ ਹੈ। ਜਿਸ ਨਾਲ ਜ਼ਿਆਦਾ ਨੁਕਸਾਨ ਹੋਵੇਗਾ। ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਉਸੇ ਲਹਿਜੇ ਵਿਚ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਆਪਣੇ ਅੰਗ ਕੱਟਣਾ ਚਾਹੁੰਦਾ ਹੈ, ਤਾਂ ਕੱਟ ਸਕਦਾ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਬਾਜਵਾ ’ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਬਾਜਵਾ ਨੂੰ ਨਵਜੋਤ ਸਿੱਧੂ ’ਤੇ ਧਿਆਨ ਨਾ ਦੇ ਕੇ ਪਾਰਟੀ ਨੂੰ ਬਚਾਉਣ ਦੀ ਨਸੀਹਤ ਦਿੱਤੀ ਸੀ।