‘ਆਪ’ ਦੇ ਸਾਬਕਾ ਆਗੂ ਵਰਿੰਦਰ ਪਰਿਹਾਰ ਨੇ ਕਿਹਾ, ਹਿਸਾਬ ਮੰਗਣ ਵਾਲਿਆਂ ਨੂੰ ਪਾਰਟੀ ‘ਚੋਂ ਕੀਤਾ ਜਾ ਰਿਹਾ ਹੈ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਨੇ ਹੀ ਪਾਰਟੀ ‘ਤੇ 200 ਕਰੋੜ ਤੋਂ ਵੱਧ ਰੁਪਏ ਦੇ ਘਪਲੇ ਦਾ ਦੋਸ਼ ਲਾਇਆ ਹੈ। ਐਨ.ਆਰ.ਆਈ. ਵਿੰਗ ਦੇ ਸਾਬਕਾ ਆਗੂ ਵਰਿੰਦਰ ਪਰਿਹਾਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਭੇਜੇ ਕੇਂਦਰੀ ਨਿਗਰਾਨਾਂ ਨੇ ਪੰਜਾਬ ਵਿੱਚੋਂ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਇਨ੍ਹਾਂ ਪੈਸਿਆਂ ਦਾ ਹਿਸਾਬ ਮੰਗਣ ਵਾਲਿਆਂ ਨੂੰ ਪਾਰਟੀ ਤੋਂ ਬਾਹਰ ਕੀਤਾ ਜਾ ਰਿਹਾ ਹੈ। ਵਰਿੰਦਰ ਪਰਿਹਾਰ ਵੀ ਆਮ ਆਦਮੀ ਪਾਰਟੀ ਦੇ ਸਾਬਕਾ ਕੋਆਰਡੀਨੇਟਰ ਹਨ। ਉਨ੍ਹਾਂ ਕਿਹਾ ਹੈ ਕਿ ਪਿਛਲੇ ਡੇਢ ਸਾਲ ਵਿੱਚ ਆਮ ਆਦਮੀ ਪਾਰਟੀ ਨੇ ਤਕਰੀਬਨ 200 ਕਰੋੜ ਰੁਪਏ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਕੱਠੇ ਕੀਤੇ ਹਨ। ਇਨ੍ਹਾਂ ਪੈਸਿਆਂ ਦਾ ਹਿਸਾਬ ਪਾਰਟੀ ਨਹੀਂ ਦੇ ਰਹੀ। ਇਸ ਲਈ ਪਾਰਟੀ ਨੇ 200 ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਪਰਿਹਾਰ ਨੇ ਕਿਹਾ ਕਿ ਜਦੋਂ ਉਨ੍ਹਾਂ ਫੰਡ ਦਾ ਹਿਸਾਬ ਮੰਗਿਆ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …