ਕਿਹਾ : ਮੈਨੂੰ ਗਿਰਾਉਣ ਦੀ ਕੋਸ਼ਿਸ਼ ’ਚ ਹਰ ਸਖਸ਼ ਵਾਰ-ਵਾਰ ਡਿੱਗਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਮੋਗਾ ਰੈਲੀ ਦਾ ਇੰਤਜ਼ਾਮ ਕਰਨ ਵਾਲੇ ਦੋ ਆਗੂਆਂ ਨੂੰ ਪਾਰਟੀ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ਵਿਚੋਂ ਸਸਪੈਂਡ ਕਰਨ ਦਾ ਮਾਮਲਾ ਗਰਮਾ ਗਿਆ ਹੈ। ਸਿੱਧੂ ਨੇ ਹੁਣ ਸ਼ਾਇਰਾਨਾ ਅੰਦਾਜ਼ਾ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਨਾਮ ਲਏ ਬਿਨਾ ਉਨ੍ਹਾਂ ਨੂੰ ਜਵਾਬ ਦਿੱਤਾ ਹੈ। ਸਿੱਧੂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਲਿਖਿਆ ਹੈ ਨਾ ਮੈਂ ਗਿਰਾ ਨਾ ਮੇਰੀ ਉਮੀਦਾਂ ਦਾ ਕੋਈ ਮੀਨਾਰ ਗਿਰਾ, ਮੈਨੂੰ ਗਿਰਾਉਣ ਦੀ ਕੋਸ਼ਿਸ਼ ਕਰ ਹਰ ਸਖ਼ਸ਼ ਵਾਰ-ਵਾਰ ਗਿਰਾ। ਧਿਆਨ ਰਹੇ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਈ ਕਮਾਂਡ ਨੇ ਬਾਹਰ ਕੱਢ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਹੇਸ਼ਇੰਦਰ ਸਿੰਘ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ’ਚੋਂ ਮੁਅੱਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਮੋਗਾ ਦੇ ਇਕ ਨਿੱਜੀ ਪੈਲੇਸ ਵਿਚ ਨਵਜੋਤ ਸਿੱਧ ਵੱਲੋਂ ਇਕ ਕਾਂਗਰਸ ਮਿਲਣੀ ਕੀਤੀ ਗਈ ਸੀ। ਇਸ ਮਿਲਣੀ ’ਤੇ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਇਸ ਰੈਲੀ ਲਈ ਸੱਦਾ ਨਹੀਂ ਸੀ ਦਿੱਤਾ ਗਿਆ।