Breaking News
Home / ਕੈਨੇਡਾ / Front / ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਕੀਤਾ ਜਾਵੇਗਾ ਮੁਕੰਮਲ ਭਾਰਤ ਬੰਦ

ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਕੀਤਾ ਜਾਵੇਗਾ ਮੁਕੰਮਲ ਭਾਰਤ ਬੰਦ

ਟਰੇਡ ਯੂਨੀਅਨਾਂ ਵੀ ਦੇਣਗੀਆਂ ਕਿਸਾਨ ਜਥੇਬੰਦੀਆਂ ਦਾ ਸਾਥ


ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਈਸੜੂ ਭਵਨ ਵਿਖੇ ਅੱਜ 37 ਕਿਸਾਨ ਜਥੇਬੰਦੀਆਂ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਕਿਸਾਨਾਂ ਦੀਆਂ ਪਿਛਲੀਆਂ ਮੰਗਾਂ ਨੂੰ ਲੈ ਕੇ 16 ਫਰਵਰੀ ਨੂੰ ਪੂਰਾ ਭਾਰਤ ਮੁਕੰਮਲ ਤੌਰ ਤੇ ਬੰਦ ਕੀਤਾ ਜਾਵੇਗਾ। ਇਸ ਬੰਦ ਦੇ ਸੱਦੇ ਦੌਰਾਨ ਟਰੇਡ ਯੂਨੀਅਨਾਂ ਵੱਲੋਂ ਵੀ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਗੀਆਂ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ 37 ਕਿਸਾਨ ਜਥੇਬੰਦੀਆਂ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਕਿਸਾਨਾਂ ਦੀਆਂ ਖੇਤੀ ਸੰਬੰਧੀ ਪਿਛਲੀਆਂ ਮੰਗਾਂ, ਮਜ਼ਦੂਰਾਂ ਦੀਆਂ ਮੰਗਾਂ ਅਤੇ ਡਰਾਈਵਰਾਂ ’ਤੇ ਥੋਪੇ ਜਾ ਰਹੇ ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿਚ 16 ਫਰਵਰੀ ਨੂੰ ਪੂਰਾ ਭਾਰਤ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧ ਵਿਚ ਉਨ੍ਹਾਂ ਵਲੋਂ 31 ਜਨਵਰੀ ਨੂੰ ਇਸੇ ਥਾਂ ਟਰੇਡ ਯੂਨੀਅਨ ਦੇ ਨਾਲ ਮੀਟਿੰਗ ਕੀਤੀ ਜਾਵੇਗੀ। 16 ਫਰਵਰੀ ਨੂੰ ਭਾਰਤ ਬੰਦ ਹੋਣ ਤੋਂ ਬਾਅਦ ਅਗਲੇ ਮੀਟਿੰਗ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਦੀ ਰਣਨੀਤੀ ਮੀਡੀਆ ਦੇ ਨਾਲ ਸਾਂਝੀ ਕੀਤੀ ਜਾਵੇਗੀ।

Check Also

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ

23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …