2.6 C
Toronto
Friday, November 7, 2025
spot_img
HomeਕੈਨੇਡਾFrontਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ’ਚ ਵਧ ਰਹੇ ਨਸ਼ਿਆਂ ’ਤੇ ਪ੍ਰਗਟਾਈ...

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ’ਚ ਵਧ ਰਹੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾ

ਕਿਹਾ : ਪੰਜਾਬ ਦੇ ਹਰ ਪਿੰਡ ’ਚ ਵਿਕ ਰਿਹਾ ਹੈ ਨਸ਼ਾ, ਵੱਡੇ ਕਦਮ ਚੁੱਕੇ ਸਰਕਾਰ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਚ ਲਗਾਤਾਰ ਵਧ ਰਹੇ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਬਹੁਤ ਜ਼ਿਆਦਾ ਵਧ ਗਈ ਹੈ ਅਤੇ ਹੁਣ ਪੰਜਾਬ ਦੇ ਹਰ ਪਿੰਡ ਵਿਚ ਨਸ਼ਾ ਵਿਕ ਰਿਹਾ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਲੰਘੇ ਤਿੰਨ ਸਾਲਾਂ ਦੌਰਾਨ ਵਿਚ ਪੰਜਾਬ ਵਿਚ ਨਸ਼ਾ ਬਹੁਤ ਤੇਜ਼ੀ ਨਾਲ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਵਧ ਰਹੇ ਨਸ਼ੇ ਨੂੰ ਉਹ ਖੁਦ ਦੇ ਰਹੇ ਹਨ। ਰਾਜਪਾਲ ਇਹ ਗੱਲਾਂ ਚੰਡੀਗ੍ਹੜ੍ਹ ਵਿਚ ਇਕ ਸਮਾਗਮ ਦੌਰਾਨ ਆਖੀਆਂ। ਉਨ੍ਹਾਂ ਕਿਹਾ ਕਿ ਮੌਜੂਦ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਰੋਕਥਾਮ ਨਹੀ ਸਖਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਨਸ਼ੇ ਦੇ ਸੌਦਾਗਰ ਦੀ ਨਕੇਲ ਕਸਣੀ ਚਾਹੀਦੀ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆ ਨੇ ਬਰਬਾਦ ਕਰਕੇ ਰੱਖ ਦਿੱਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕੀਤੇ ਗਏ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਵੀ ਉਨ੍ਹਾਂ ਸਰਹੱਦੀ ਦੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਡਟਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਵੱਲੋਂ ਪੰਜਾਬ ਵਿਚ ਵਧ ਰਹੇ ਨਸ਼ਿਆਂ ’ਤੇ ਚਿੰਤਾ ਵੀ ਪ੍ਰਗਟਾਈ ਗਈ ਸੀ।

RELATED ARTICLES
POPULAR POSTS