Breaking News
Home / ਭਾਰਤ / ਸਮਾਜਵਾਦੀ ਪਾਰਟੀ ਨੇ ਯੂਪੀ ਵਿਧਾਨ ਸਭਾ ਚੋਣਾਂ ਲਈ 325 ਉਮੀਦਵਾਰਾਂ ਦਾ ਕੀਤਾ ਐਲਾਨ

ਸਮਾਜਵਾਦੀ ਪਾਰਟੀ ਨੇ ਯੂਪੀ ਵਿਧਾਨ ਸਭਾ ਚੋਣਾਂ ਲਈ 325 ਉਮੀਦਵਾਰਾਂ ਦਾ ਕੀਤਾ ਐਲਾਨ

samajwadi_party_flag-325_011812072614ਲਖਨਊ/ਬਿਊਰੋ ਨਿਊਜ਼
ਮੁਲਾਇਮ ਸਿੰਘ ਯਾਦਵ ਨੇ ਯੂਪੀ ਵਿਧਾਨ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ ਦੇ 325 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਰਹਿੰਦੀਆਂ 78 ਸੀਟਾਂ ‘ਤੇ ਉਮੀਦਵਾਰ ਬਾਅਦ ਵਿਚ ਐਲਾਨੇ ਜਾਣਗੇ। ਇਸ ਲਿਸਟ ਵਿਚ ਅਖਿਲੇਸ਼ ਕੈਬਨਿਟ ਦੇ ਤਿੰਨ ਮੰਤਰੀਆਂ ਦੇ ਨਾਮ ਨਹੀਂ ਹਨ। ਮੁਲਾਇਮ ਸਿੰਘ ਯਾਦਵ ਨੇ ਪ੍ਰਧਾਨ ਮੰਤਰੀ ਦੀ ਤਾਰੀਫ ਤਾਂ ਕੀਤੀ ਪਰ ਆਖਿਆ ਕਿ ਕੇਂਦਰੀ ਭਾਜਪਾ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਕਾਂਗਰਸ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਸਬੰਧੀ ਸਪੱਸ਼ਟ ਜਵਾਬ ਦਿੰਦਿਆਂ ਮੁਲਾਇਮ ਸਿੰਘ ਯਾਦਵ ਨੇ ਆਖਿਆ ਕਿ ਸਮਾਜਵਾਦੀ ਪਾਰਟੀ ਕਿਸੇ ਨਾਲ ਵੀ ਗਠਜੋੜ ਨਹੀਂ ਕਰੇਗੀ, ਅਸੀਂ ਇਕੱਲਿਆਂ ਹੀ ਚੋਣ ਲੜਾਂਗੇ।

Check Also

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …