2.9 C
Toronto
Thursday, November 6, 2025
spot_img
HomeਕੈਨੇਡਾFront‘ਆਪ’ ਵਿਧਾਇਕ ਕੁਲਵੰਤ ਸਿੰਘ ਈਡੀ ਸਾਹਮਣੇ ਹੋਏ ਪੇਸ਼

‘ਆਪ’ ਵਿਧਾਇਕ ਕੁਲਵੰਤ ਸਿੰਘ ਈਡੀ ਸਾਹਮਣੇ ਹੋਏ ਪੇਸ਼

ਵਿਧਾਇਕ ਕੋਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ ਕੀਤੀ ਗਈ ਪੁੱਛਗਿੱਛ


ਜਲੰਧਰ/ਬਿਊਰੋ ਨਿਊਜ਼ : ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅੱਜ ਈਡੀ ਦੇ ਜਲੰਧਰ ਸਥਿਤ ਦਫ਼ਤਰ ਵਿਚ ਪੇਸ਼ ਹੋਏ। ਜਿੱਥੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਕੋਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ ਪੁੱਛਗਿੱਛ ਕੀਤੀ ਗਈ। ਧਿਆਨ ਰਹੇ ਕਿ ਈਡੀ ਨੇ ਲੰਘੇ ਕੱਲ੍ਹ ਹੀ ਕੁਲਵੰਤ ਸਿੰਘ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਸੱਦਿਆ ਸੀ ਜਦਕਿ ਇਸ ਤੋਂ ਪਹਿਲਾਂ 31 ਅਕਤੂਬਰ 2023 ਨੂੰ ਕੁਲਵੰਤ ਸਿੰਘ ਦੇ ਘਰ ਈਡੀ ਵੱਲੋਂ ਰੇਡ ਕੀਤੀ ਗਈ ਸੀ। ਇਹ ਰੇਡ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨੂੰ ਲੈ ਕੇ ਕੀਤੀ ਗਈ ਸੀ। ‘ਆਪ’ ਵਿਧਾਇਕ ਦੇ ਘਰ ਹੋਈ ਰੇਡ ਦੇ ਨਾਲ-ਨਾਲ ਉਸ ਸਮੇਂ ਅੰਮਿ੍ਰਤਸਰ, ਲੁਧਿਆਣਾ ਅਤੇ ਰਾਜਸਥਾਨ ਦੇ ਗੰਗਾਨਗਰ ’ਚ ਈਡੀ ਵੱਲੋਂ ਰੇਡ ਕੀਤੀ ਗਈ ਸੀ। ‘ਆਪ’ ਵਿਧਾਇਕ ਕੁਲਵੰਤ ਸਿੰਘ ’ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਦਿੱਲੀ ’ਚ ਸ਼ਰਾਬ ਦੀ ਡੀਲ ਕਰਵਾਉਣ ’ਚ ਮਦਦ ਕਰਨ ਦਾ ਆਰੋਪ ਹੈ। ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੇਸ਼ੇ ਤੋਂ ਇਕ ਬਿਜਨਸਮੈਨ ਹਨ ਅਤੇ ਉਹ ਜਨਤਾ ਲੈਂਡ ਪ੍ਰਮੋਟਰ ਲਿਮਟਿਡ ਦੇ ਮੁਖੀ ਵੀ ਹਨ। ਉਨ੍ਹਾਂ ਦਾ ਕਾਰੋਬਾਰ 1500 ਕਰੋੜ ਰੁਪਏ ਦਾ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਉਨ੍ਹਾਂ ਦੀਆਂ ਕਈ ਪ੍ਰਾਪਰਟੀਜ਼ ਹਨ।

RELATED ARTICLES
POPULAR POSTS