Breaking News
Home / ਕੈਨੇਡਾ / Front / ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਕੀਤਾ ਸੰਬੋਧਨ

ਕਿਹਾ :ਬੀਤਿਆ ਵਰ੍ਹਾ 2023 ਭਾਰਤ ਲਈ ਇਤਿਹਾਸਕ ਉਪਲਬਧੀਆਂ ਵਾਲਾ ਰਿਹਾ


ਨਵੀਂ ਦਿੱਲੀ/ਬਿਊਰੋ ਨਿਊਜ਼ : ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੂਰਮੂ ਵੱਲੋਂ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਬੀਤਿਆ ਵਰ੍ਹਾ 2023 ਭਾਰਤ ਦੇ ਲਈ ਇਤਿਹਾਸਕ ਉਪਲਬਧੀਆਂ ਵਾਲਾ ਰਿਹਾ ਹੈ। ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਮਹਿਲਾ ਰਾਖਵਾਂਕਰਨ ਕਾਨੂੰਨ ਬਣਾਉਣ ਦੇ ਲਈ ਵਧਾਈ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਏਸ਼ੀਅਨ ਖੇਡਾਂ ਦੇ ਇਤਿਹਾਸ ’ਚ ਸਭ ਤੋਂ ਜ਼ਿਆਦਾ ਮੈਡਲ ਜਿੱਤਣ, ਚੰਦਰਯਾਨ ਤਿੰਨ ਦੀ ਸਫਲਤਾ ਅਤੇ ਰਾਮ ਮੰਦਿਰ ਨਿਰਮਾਣ ਦਾ ਸੁਪਨਾ ਪੂਰਾ ਹੋਣ ਦਾ ਜ਼ਿਕਰ ਵੀ ਆਪਣੇ ਸੰਬੋਧਨ ਦੌਰਾਨ ਕੀਤਾ। ਰਾਸ਼ਟਰਪਤੀ ਮੁਰਮੂ ਨੇ ਜਦੋਂ ਰਾਮ ਮੰਦਿਰ ਬਾਰੇ ਜ਼ਿਕਰ ਕੀਤਾ ਤਾਂ ਸੰਸਦ ’ਚ ਮੌਜੂਦ ਸੰਸਦ ਮੈਂਬਰਾਂ ਨੇ ਮੇਜ਼ ਥਪਥਪਾ ਕੇ ਵਧਾਈ ਦਿੱਤੀ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਰਾਮ ਮੰਦਿਰ ਦੀ ਇੱਛਾ ਭਾਰਤੀਆਂ ਦੇ ਮਨ ਵਿਚ ਸਦੀਆਂ ਤੋਂ ਸੀ, ਜੋ ਇਸ ਸਾਲ ਪੂਰੀ ਹੋ ਗਈ। ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਗੁਲਾਮੀ ਦੇ ਦੌਰ ’ਚ ਬਣੇ ਕਾਨੂੰਨ ਹੁਣ ਇਤਿਹਾਸ ਦਾ ਹਿੱਸਾ ਬਣ ਚੁੱਕੇ ਹਨ ਅਤੇ ਤਿੰਨ ਤਲਾਕ ਵਰਗੀ ਕੁਪ੍ਰਥਾ ਨੂੰ ਖਤਮ ਕਰਨ ਦੇ ਲਈ ਵੀ ਸਰਕਾਰ ਨੇ ਸਖਤ ਕਾਨੂੰਨੀ ਪ੍ਰਬੰਧ ਕੀਤੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰਾਂ ਹੰਗਾਮਾ ਨਹੀਂ ਕਰਨਗੀਆਂ। ਧਿਆਨ ਰਹੇ ਅੱਜ 31 ਜਨਵਰੀ ਨੂੰ ਸ਼ੁਰੂ ਹੋਇਆ ਬਜਟ ਸੈਸ਼ਨ 9 ਫਰਵਰੀ ਤੱਕ ਚੱਲੇਗਾ ਜਦਕਿ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ ਭਲਕੇ 1 ਫਰਵਰੀ ਨੂੰ ਅੰਤਿ੍ਰਮ ਬਜਟ ਪੇਸ਼ ਕੀਤਾ ਜਾਵੇਗਾ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …