Breaking News
Home / ਕੈਨੇਡਾ / Front / ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ

ਸੁਨਾਮ ਦੀ ਅਦਾਲਤ ਵੱਲੋਂ ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ ’ਤੇ ਲਗਾਈ ਰੋਕ


ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਨਾਮ ਦੀ ਅਦਾਲਤ ਵਲੋਂ ਸੁਣਾਈ 2 ਸਾਲ ਦੀ ਸਜ਼ਾ ਖ਼ਿਲਾਫ਼ ਅਮਨ ਅਰੋੜਾ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੰਗਰੂਰ ਦੀ ਅਦਾਲਤ ਨੇ ਸਜ਼ਾ ’ਤੇ ਰੋਕ ਲਗਾ ਦਿੱਤੀ। ਜ਼ਿਲ੍ਹਾ ਸੈਸਨ ਜੱਜ ਰਾਜਿੰਦਰ ਸਿੰਘ ਰਾਏ ਦੀ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਲੰਘੀ 25 ਜਨਵਰੀ ਨੂੰ ਸਜਾ ’ਤੇ 31 ਜਨਵਰੀ ਤੱਕ ਰੋਕ ਲਗਾਈ ਸੀ। ਜ਼ਿਕਰਯੋਗ ਹੈ ਕਿ ਸੁਨਾਮ ਦੀ ਅਦਾਲਤ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਜੀਜਾ ਰਾਜਿੰਦਰ ਦੀਪਾ ਦੀ ਸ਼ਿਕਾਇਤ ’ਤੇ ਸੁਣਵਾਈ ਮੁਕੰਮਲ ਕਰਦਿਆਂ ਇਕ ਘਰੇਲੂ ਝਗੜੇ ਦੇ ਮਾਮਲੇ ਵਿਚ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ-ਦੋ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ ਇਨ੍ਹਾਂ ਆਰੋਪੀਆਂ ਨੂੰ ਅਦਾਲਤ ਵੱਲੋਂ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਸੀ।

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …