11.9 C
Toronto
Saturday, October 18, 2025
spot_img
HomeਕੈਨੇਡਾFrontਸ਼ੋ੍ਰਮਣੀ ਅਕਾਲੀ ਦਲ ਨੇ ਅਟਾਰੀ ਤੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ

ਸ਼ੋ੍ਰਮਣੀ ਅਕਾਲੀ ਦਲ ਨੇ ਅਟਾਰੀ ਤੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ

ਸੁਖਬੀਰ ਬਾਦਲ ਨੇ ਅਟਾਰੀ ’ਚ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ


ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਅਟਾਰੀ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ ਜਿਨ੍ਹਾਂ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂ ਵੱਡੀ ਗਿਣਤੀ ਅਕਾਲੀ ਵਰਕਰ ਵੀ ਮੌਜੂਦ ਸਨ। ਸੁਖਬੀਰ ਬਾਦਲ ਵੱਲੋਂ ਇਥੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਕਿਸਾਨਾਂ ਨੇ ਆਪਣੀਆਂ ਸ਼ਰਤਾਂ ਮੰਨਣ ਦੇ ਆਧਾਰ ’ਤੇ ਅਕਾਲੀ ਦਲ ਨੂੰ ਸਮਰਥਨ ਦੇਣ ਦੀ ਗੱਲ ਆਖੀ। ਕਿਸਾਨਾਂ ਨੇ ਸਰਹੱਦ ਪਾਰਲੀ ਜ਼ਮੀਨ ਦਾ ਮਸਲਾ ਚੁੱਕਿਆ ਅਤੇ ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਸਰਕਾਰ ਬਣਨ ਮਗਰੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਟਾਰੀ ਪਹੁੰਚੇ ਜਿੱਥੋਂ ਉਨ੍ਹਾਂ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਗਈ।

RELATED ARTICLES
POPULAR POSTS