Breaking News
Home / ਕੈਨੇਡਾ / Front / ਪੰਜਾਬ ਅਤੇ ਹਰਿਆਣਾ ’ਚ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ਅਤੇ ਹਰਿਆਣਾ ’ਚ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ਅਤੇ ਚੰਡੀਗੜ੍ਹ ’ਚ ਹੋਰ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਵੀਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਖੇਤਰਾਂ ਵਿਚ ਜ਼ੋਰਦਾਰ ਮੀਂਹ ਪਿਆ ਹੈ।  ਪੰਜਾਬ ਅਤੇ ਹਰਿਆਣਾ ਵਿਚ ਪਏ ਇਸ ਮੀਂਹ ਨੇ ਜਿੱਥੇ ਲੋਕਾਂ ਨੂੰ ਰਾਹਤ ਦਿਵਾਈ ਹੈ, ਉਥੇ ਮੀਂਹ ਦੇ ਨਾਲ ਹੋਈ ਭਾਰੀ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਪੰਜਾਬ ਦੇ ਕਈ ਖੇਤਰਾਂ ਵਿਚ ਗੜ੍ਹੇਮਾਰੀ ਨਾਲ ਕਣਕ ਅਤੇ ਸਰੋ੍ਹਂ ਦੀ ਫਸਲ ਨੂੰ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿਚ ਅਜੇ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।  ਇਸੇ ਦੌਰਾਨ ਦਿੱਲੀ ਵਿਚ ਅੱਜ ਦੂਜੇ ਦਿਨ ਵੀ ਮੀਂਹ ਪਿਆ ਹੈ ਅਤੇ ਕਈ ਖੇਤਰਾਂ ਵਿਚ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ। ਉਧਰ ਦੂਜੇ ਪਾਸੇ ਮੀਡੀਆ ਰਿਪੋਰਟਾਂ ਮੁਤਾਬਕ ਹਿਮਾਚਲ ਪ੍ਰਦੇਸ਼ ਅਤੇ ਹੋਰ ਪਹਾੜੀ ਇਲਾਕਿਆਂ ਵਿਚ ਵੀ ਮੀਂਹ ਪੈਣ ਅਤੇ ਬਰਫਵਾਰੀ ਹੋਣ ਦੀਆਂ ਖਬਰਾਂ ਮਿਲੀਆਂ ਹਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …